ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਦੀ ਮੌਤ
Wednesday, Jan 06, 2021 - 05:09 PM (IST)
ਜਲੰਧਰ (ਰੱਤਾ)— ਸੂਬੇ ’ਚ ਕੋਰੋਨਾ ਵਾਇਰਸ ਦਾ ਕਹਿਰ ਹੁਣ ਥੋੜ੍ਹਾ ਘੱਟਦਾ ਨਜ਼ਰ ਆ ਰਿਹਾ ਹੈ ਹਾਲਾਂਕਿ ਪਾਜ਼ੇਟਿਵ ਮਾਮਲਿਆਂ ਦੇ ਨਾਲ-ਨਾਲ ਮਰਨ ਵਾਲਿਆਂ ਦੀ ਗਿਣਤੀ ’ਚ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈੇ। ਉਥੇ ਹੀ ਅੱਜ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਦੋ ਮਰੀਜ਼ਾਂ ਨੇ ਵੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਜਲੰਧਰ: ਜਠੇਰਿਆਂ ਦੇ ਸਥਾਨ ’ਤੇ ਮੁੱਖ ਸੇਵਾਦਾਰ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸੇਵਾਦਾਰ
1166 ਦੀ ਰਿਪੋਰਟ ਆਈ ਨੈਗੇਟਿਵ ਅਤੇ 32 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮੰਗਲਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 1166 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 32 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਦੂਜੇ ਪਾਸੇ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ 3227 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਰਿਮੀ ਨਾਲ ਕਤਲ
ਜਲੰਧਰ ਜ਼ਿਲ੍ਹੇ ’ਚ ਕੋੋਰੋਨਾ ਦੀ ਸਥਿਤੀ
ਕੁੱਲ ਸੈਂਪਲ-486843
ਨੈਗੇਟਿਵ ਆਏ-446125
ਪਾਜ਼ੇਟਿਵ ਆਏ-20039
ਡਿਸਚਾਰਜ ਹੋਏ-19116
ਮੌਤਾਂ ਹੋਈਆਂ-647
ਐਕਟਿਵ ਕੇਸ-276
ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹਵਸ ਮਿਟਾਉਣ ਲਈ ਧੀ ਨਾਲ ਕੀਤਾ ਜਬਰ-ਜ਼ਿਨਾਹ
ਹੋਮ ਆਈਸੋਲੇਟ ਕੋਰੋਨਾ ਪੀੜਤਾਂ ਨੂੰ ਵੱਧ ਰੱਖਣਾ ਚਾਹੀਦਾ ਹੈ ਧਿਆਨ
ਸਿਹਤ ਮਹਿਕਮੇ ਦੇ ਅਨੁਸਾਰ ਜਿਹੜੇ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਂਦੀ ਹੈ, ਉਹ ਸਭ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖਦੇ ਹਨ ਕਿ ਕਿਸੇ ਤਰੀਕੇ ਨਾਲ ਜੁਗਾੜ ਲਗਾ ਕੇ ਉਹ ਹੋਮ ਆਈਸੋਲੇਟ ਹੋ ਜਾਣ ਅਤੇ ਜ਼ਿਆਦਾਤਰ ਪੀੜਤ ਇਸ ਗੱਲ ’ਚ ਸਫ਼ਲ ਵੀ ਹੋ ਜਾਂਦੇ ਹਨ ਜਦਕਿ ਮਾਹਿਰਾਂ ਦੇ ਅਨੁਸਾਰ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਰੋਗੀਆਂ ਨੂੰ ਡਾਕਟਰਾਂ ਨਾਲ ਲਗਾਤਾਰ ਸਲਾਹ-ਮਸ਼ਵਰਾ ਕਰਨੀ ਜ਼ਰੂਰੀ ਹੁੰਦੀ ਹੈ ਕਿਉਂਕਿ ਹੁਣ ਕੋਰੋਨਾ ਦੇ ਅਜਿਹੇ ਕਈ ਪਾਜ਼ੇਟਿਵ ਕੇਸ ਆ ਰਹੇ ਹਨ, ਜਿਨ੍ਹਾਂ ’ਚ ਲੱਛਣ ਨਾ ਹੋਣ ਦੇ ਬਾਵਜੂਦ ਕੋਰੋਨਾ ਉਨ੍ਹਾਂ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪਾਵਰਕਾਮ ਦੀ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਹੁਣ ਸੋਸ਼ਲ ਮੀਡੀਆ ਜ਼ਰੀਏ ਵੀ ਕਰ ਸਕੋਗੇ ਸ਼ਿਕਾਇਤ