ਜਲੰਧਰ ਜ਼ਿਲ੍ਹੇ ’ਚ 22 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, 1 ਨੇ ਤੋੜਿਆ ਦਮ

01/08/2021 12:02:04 PM

ਜਲੰਧਰ (ਰੱਤਾ)— ਜ਼ਿਲੇ੍ਹ ਦੇ 22 ਲੋਕਾਂ ਦੀ ਵੀਰਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ ਇਕ ਹੋਰ ਪਾਜ਼ੇਟਿਵ ਮਰੀਜ਼ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਵੀਰਵਾਰ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 28 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ’ਚੋਂ 6 ਲੋਕ ਦੂਜੇ ਜ਼ਿਲਿ੍ਹਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਸਥਾਨਕ ਮਹਾਰਾਜਾ ਗਾਰਡਨ ਦੀ 81 ਸਾਲਾ ਜੋਗਿੰਦਰ ਕੌਰ ਨੇ ਕੋਰੋਨਾ ਨਾਲ ਲੜਦੇ ਹੋਏ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

3299 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 36 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਵੀਰਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 3299 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ। ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 36 ਹੋਰਾਂ ਨੂੰ ਛੁੱਟੀ ਦੇ ਦਿੱਤੀ ਗਈ। ਉਧਰ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3407 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ :  ਰੂਪਨਗਰ: ਨਾਬਾਲਗ ਕੁੜੀ ਨਾਲ ਨੌਜਵਾਨ ਨੇ ਟੱਪੀਆਂ ਹੱਦਾਂ, ਕੀਤਾ ਗਰਭਵਤੀ 

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ 
ਕੁੱਲ ਸੈਂਪਲ-493775
ਨੈਗੇਟਿਵ ਆਏ-451816
ਪਾਜ਼ੇਟਿਵ ਆਏ-20090
ਡਿਸਚਾਰਜ ਹੋਏ ਮਰੀਜ਼-19190
ਮੌਤਾਂ ਹੋਈਆਂ-650
ਐਕਟਿਵ ਕੇਸ-250

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਦੋਮੋਰੀਆ ਪੁਲ ਨੇੜੇ ਰੇਲਵੇ ਲਾਈਨਾਂ ਕੋਲ ਸੁੱਟਿਆ ਕਰੀਬ 6 ਮਹੀਨਿਆਂ ਦਾ ਭਰੂਣ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News