ਜਲੰਧਰ ਜ਼ਿਲ੍ਹੇ ’ਚ 1 ਹੋਰ ਕੋਰੋਨਾ ਪਾਜ਼ੇਟਿਵ ਨੇ ਤੋੜਿਆ ਦਮ, 30 ਨਵੇਂ ਮਾਮਲੇ ਮਿਲੇ
Monday, Jan 11, 2021 - 02:04 PM (IST)
ਜਲੰਧਰ (ਰੱਤਾ)— ਕੋਰੋਨਾ ਨਾਲ ਲੜਦੇ ਹੋਏ 1 ਹੋਰ ਰੋਗੀ ਨੇ ਐਤਵਾਰ ਨੂੰ ਦਮ ਤੋੜ ਦਿੱਤਾ ਅਤੇ 30 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਸਥਾਨਕ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 36 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 6 ਲੋਕ ਦੂਜੇ ਜ਼ਿਲਿ੍ਹਆਂ ਨਾਲ ਸਬੰਧਤ ਹਨ ਜਦਕਿ ਜ਼ਿਲੇ੍ਹ ਦੇ ਕੋਰੋਨਾ ਪਾਜ਼ੇਟਿਵ ਆਉਣ ਵਾਲੇ 30 ਲੋਕਾਂ ਵਿਚੋਂ ਕੁਝ ਦਿਲਬਾਗ ਨਗਰ, ਸਰਸਵਤੀ ਵਿਹਾਰ, ਰੋਜ਼ ਗਾਰਡਨ, ਨਿਊ ਜਵਾਹਰ ਨਗਰ, ਸੀ. ਆਰ. ਪੀ. ਐੱਫ. ਕੰਪਲੈਕਸ, ਅਰਬਨ ਅਸਟੇਟ ਅਤੇ ਗਾਰਡਨ ਕਾਲੋਨੀ ਆਦਿ ਦੇ ਰਹਿਣ ਵਾਲੇ ਹਨ। ਉੱਧਰ ਇਹ ਵੀ ਪਤਾ ਲੱਗਾ ਹੈ ਕਿ ਸਥਾਨਕ ਅਮਨ ਨਗਰ ਨਿਵਾਸੀ 83 ਸਾਲਾ ਇੰਦਰ ਕੁਮਾਰ ਨੇ ਕੋਰੋਨਾ ਦੇ ਇਲਾਜ ਦੌਰਾਨ ਨਿੱਜੀ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : ਹਾਦਸੇ ’ਚ ਪਤੀ ਦੇ ਬਚਣ ਦੀ ਉਮੀਦ ਛੱਡ ਚੁੱਕੀ ਪਤਨੀ ਨੇ ਮੌਤ ਨੂੰ ਲਾਇਆ ਗਲੇ
3138 ਦੀ ਰਿਪੋਰਟ ਨੈਗੇਟਿਵ ਅਤੇ 27 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਐਤਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 3138 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ, ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਰੋਗੀਆਂ ਵਿਚੋਂ 27 ਹੋਰ ਰੋਗੀਆਂ ਨੂੰ ਛੁੱਟੀ ਦੇ ਦਿੱਤੀ ਗਈ। ਉਧਰ ਮਹਿਕਮੇਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਸਬੰਧੀ 2814 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਹੁਣ ਆਦਮਪੁਰ ਤੋਂ ਮੁੰਬਈ ਦੀ ਫਲਾਈਟ ਨਹੀਂ ਭਰੇਗੀ ਉਡਾਣ, ਜਾਣੋ ਕਿਉਂ
ਜਲੰਧਰ ’ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-503456
ਨੈਗੇਟਿਵ ਆਏ-463040
ਪਾਜ਼ੇਟਿਵ ਆਏ-20175
ਡਿਸਚਾਰਜ ਹੋਏ ਰੋਗੀ-19288
ਮੌਤਾਂ ਹੋਈਆਂ-651
ਐਕਟਿਵ ਕੇਸ-236
ਇਹ ਵੀ ਪੜ੍ਹੋ : ਇਕਲੌਤੇ ਪੁੱਤ ਦਾ ਵਿਛੋੜਾ ਨਾ ਸਹਾਰ ਸਕੀ ਮਾਂ, ਮੌਤ ਦੇ ਦੋ ਦਿਨਾਂ ਬਾਅਦ ਹੀ ਸਦਮੇ ’ਚ ਤੋੜਿਆ ਦਮ