28 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, 30 ਹੋਏ ਰਿਕਵਰ

01/16/2021 1:36:53 PM

ਜਲੰਧਰ (ਰੱਤਾ)– ਕੋਰੋਨਾ ਨੂੰ ਲੈ ਕੇ ਸ਼ੁੱਕਰਵਾਰ ਥੋੜ੍ਹਾ ਰਾਹਤ ਭਰਿਆ ਇਸ ਲਈ ਰਿਹਾ ਕਿਉਂਕਿ ਇਸ ਦਿਨ ਕਿਸੇ ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਦਮ ਨਹੀਂ ਤੋੜਿਆ ਅਤੇ ਜਿੱਥੇ 28 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ 30 ਹੋਰ ਮਰੀਜ਼ ਰਿਕਵਰ ਵੀ ਹੋ ਗਏ।

ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 31 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 3 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੋਰੋਨਾ ਪਾਜ਼ੇਟਿਵ ਆਉਣ ਵਾਲੇ 28 ਮਰੀਜ਼ਾਂ ਵਿਚੋਂ ਕੁਝ ਅਰਬਨ ਅਸਟੇਟ, ਸ਼ਿਵ ਨਗਰ, ਜਲੰਧਰ ਕੈਂਟ, ਰਾਮ ਨਗਰ, ਕਾਲਾ ਸੰਘਿਆਂ ਰੋਡ, ਬੀ. ਐੱਸ. ਐੱਫ. ਕਾਲੋਨੀ, ਦਿਆਲ ਨਗਰ, ਆਦਰਸ਼ ਨਗਰ, ਜਸਵੰਤ ਨਗਰ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

3516 ਦੀ ਰਿਪੋਰਟ ਆਈ ਨੈਗੇਟਿਵ ਅਤੇ 30 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਸ਼ੁੱਕਰਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 3516 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 30 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਦੂਜੇ ਪਾਸੇ ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3088 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਜਲੰਧਰ ’ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, ਇਸ ਸ਼ਖ਼ਸ ਨੇ ਲਗਵਾਇਆ ਪਹਿਲਾ ਟੀਕਾ

ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-519577
ਨੈਗੇਟਿਵ ਆਏ-478243
ਪਾਜ਼ੇਟਿਵ ਆਏ-20311
ਡਿਸਚਾਰਜ ਹੋਏ-19410
ਮੌਤਾਂ ਹੋਈਆਂ-654
ਐਕਟਿਵ ਕੇਸ-247

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News