ਜਲੰਧਰ ਜ਼ਿਲ੍ਹੇ ’ਚ 30 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਹੋਈ ਪੁਸ਼ਟੀ, ਇਕ ਦੀ ਮੌਤ

01/23/2021 4:28:26 PM

ਜਲੰਧਰ (ਰੱਤਾ)— ਦੇਸ਼ ਵਿਚ ਕੋਰੋਨਾ ਵੈਕਸੀਨੇਸ਼ਨ ਦਾ ਕੰਮ ਭਾਵੇਂ ਤੇਜ਼ੀ ਨਾਲ ਚੱਲ ਰਿਹਾ ਹੈ ਪਰ ਇਸਦੇ ਨਾਲ ਹੀ ਕੋਰੋਨਾ ਵਾਇਰਸ ਕਾਰਣ ਦਮ ਤੋੜਨ ਵਾਲਿਆਂ ਅਤੇ ਪਾਜ਼ੇਟਿਵ ਮਰੀਜ਼ਾਂ ਦੇ ਵਧਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਜਲੰਧਰ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਕੋਰੋਨਾ ਨਾਲ ਇਕ ਮਹਿਲਾ ਦੀ ਜਿੱਥੇ ਮੌਤ ਹੋ ਗਈ, ਉਥੇ ਹੀ ਅੱਜ ਜ਼ਿਲ੍ਹੇ ’ਚ 30 ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਪਾਏ ਗਏ ਪਾਜ਼ੇਟਿਵ ਕੇਸਾਂ ’ਚ ਹੋਰ ਜ਼ਿਲਿ੍ਹਆਂ ਦੇ ਮਰੀਜ਼ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ

ਸ਼ੁੱਕਰਵਾਰ 1834 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 17 ਨੂੰ ਮਿਲੀ ਛੁੱਟੀ

ਸਿਹਤ ਮਹਿਕਮੇ ਤੋਂ ਸ਼ੁੱਕਰਵਾਰ ਨੂੰ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ 1834 ਲੋਕਾਂ ਦੀ ਿਰਪੋਰਟ ਨੈਗੇਟਿਵ ਪ੍ਰਾਪਤ ਹੋਈ, ਜਦਕਿ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 17 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਓਧਰ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3863 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ:  ...ਜਦੋਂ ਵਿਆਹ ਵਾਲੀ ਗੱਡੀ ’ਤੇ ਕਿਸਾਨੀ ਝੰਡਾ ਲਗਾ ਕੇ NRI ਲਾੜਾ-ਲਾੜੀ ਨੇ ਲਾਏ ਨਾਅਰੇ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ

ਕੁੱਲ ਸੈਂਪਲ-540692

ਨੈਗੇਟਿਵ ਆਏ-497527

ਪਾਜ਼ੇਟਿਵ ਆਏ-20455

ਡਿਸਚਾਰਜ ਹੋਏ-19580

ਮੌਤਾਂ ਹੋਈਆਂ-666

ਐਕਟਿਵ ਕੇਸ-209

ਇਹ ਵੀ ਪੜ੍ਹੋ: ਜਥੇਦਾਰ ਨਿਮਾਣਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੋਦੀ ਨੂੰ ਭੇਜੀ 29ਵੀਂ ਖ਼ੂਨ ਨਾਲ ਲਿੱਖੀ ਚਿੱਠੀ

shivani attri

This news is Content Editor shivani attri