ਕੋਰੋਨਾ ਕਾਰਨ ਜਲੰਧਰ ਜ਼ਿਲ੍ਹੇ ’ਚ 4 ਦੀ ਮੌਤ, 23 ਦੀ ਰਿਪੋਰਟ ਪਾਜ਼ੇਟਿਵ

02/08/2021 5:30:09 PM

ਜਲੰਧਰ (ਰੱਤਾ)–ਪਿਛਲੇ ਕਈ ਮਹੀਨਿਆਂ ਤੋਂ ਜਾਰੀ ਕੋਰੋਨਾ ਦਾ ਪ੍ਰਕੋਪ ਅਜੇ ਰੁਕਦਾ ਵਿਖਾਈ ਨਹੀਂ ਦੇ ਰਿਹਾ। ਸੋਮਵਾਰ ਵੀ ਜ਼ਿਲ੍ਹੇ ’ਚ ਜਿੱਥੇ 23 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਉਥੇ ਹੀ 4 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋਈ ਹੈ।ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸੋਮਵਾਰ ਨੂੰ ਵੱਖ-ਵੱਖ ਲੈਬੋਰੇਟ੍ਰੀਜ਼ ਤੋਂ ਕੁਲ 23 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਓਧਰ ਮਹਿਕਮੇ ਨੂੰ ਸੋਮਵਾਰ 3064 ਅਤੇ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਰੋਗੀਆਂ ’ਚੋਂ 23 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 1650 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ :  ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਕੁਲ ਸੈਂਪਲ- 577945
ਨੇਗੇਟਿਵ ਆਏ- 535542
ਪਾਜ਼ਟਿਵ ਆਏ- 20825
ਡਿਸਚਾਰਜ ਹੋਏ ਰੋਗੀ- 679
ਐਕਟਿਵ ਕੇਸ : 242

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਕਾਂਗਰਸ ਤੇ ਪੰਜਾਬ ਪੁਲਸ ਕਰੇਗੀ ਅਕਾਲੀਆਂ ਦਾ ਹਿਸਾਬ : ਜਾਖ਼ੜ


shivani attri

Content Editor

Related News