ਕੋਰੋਨਾ ਦੇ ਨਵੇਂ ਸਟ੍ਰੇਨ ਨੂੰ ਲੈ ਕੇ ਅਧਿਕਾਰੀ ਲਾਪ੍ਰਵਾਹ, ਚਿੱਟਾ ਹਾਥੀ ਬਣੀਆਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਲੱਗੀਆਂ ਸੈਨੇਟਾਈਜ਼ ਮਸ਼ੀਨਾਂ

02/26/2021 10:09:30 AM

ਜਲੰਧਰ (ਚੋਪੜਾ)– ਕੋਵਿਡ-19 ਦਾ ਨਵਾਂ ਸਟ੍ਰੇਨ ਦੇਸ਼ ਭਰ ਲਈ ਖਤਰਾ ਬਣ ਗਿਆ ਹੈ ਅਤੇ ਇਸ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਵੀ ਗੰਭੀਰ ਹੋ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਜਲੰਧਰ ਵਿਚ ਵੀ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੀ ਪਿਛਲੇ ਦਿਨੀਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਵੇਂ ਸਟ੍ਰੇਨ ਨੂੰ ਗੰਭੀਰਤਾ ਨਾਲ ਲੈਂਦਿਆਂ ਸੋਸ਼ਲ ਡਿਸਟੈਂਸ, ਮਾਸਕ ਪਹਿਨਣ ਅਤੇ ਹੱਥਾਂ ਨੂੰ ਵਾਰ-ਵਾਰ ਸੈਨੇਟਾਈਜ਼ ਕਰਨ ਦੀ ਅਪੀਲ ਕੀਤੀ ਹੈ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਕਹਿ ਲਈਏ ਜਾਂ ਨਜ਼ਰਅੰਦਾਜ਼ੀ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਖ਼ੁਦ ਪ੍ਰਸ਼ਾਸਕੀ ਕੰਪਲੈਕਸ ਦੇ ਹਾਲਾਤ ‘ਦੀਵੇ ਹੇਠਾਂ ਹਨੇਰਾ’ ਵਾਲੀ ਕਹਾਵਤ ਨੂੰ ਸੱਚ ਸਾਬਤ ਕਰ ਰਹੇ ਹਨ।

ਇਹ ਵੀ ਪੜ੍ਹੋ: ਮਾਣਹਾਨੀ ਮਾਮਲੇ ਨੂੰ ਲੈ ਕੇ ਕੋਰਟ ਪੁੱਜੇ ਮਜੀਠੀਆ ਨੇ ਸੰਜੇ ਸਿੰਘ ’ਤੇ ਕੱਸੇ ਤੰਜ, ਕਹੀਆਂ ਵੱਡੀਆਂ ਗੱਲਾਂ (ਵੀਡੀਓ)

PunjabKesari

ਅੱਜ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਲਾਈਆਂ ਗਈਆਂ ਸੈਨੇਟਾਈਜ਼ਰ ਮਸ਼ੀਨਾਂ ਸਿਰਫ਼ ਚਿੱਟਾ ਹਾਥੀ ਬਣ ਕੇ ਰਹਿ ਗਈਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਸਾਲ ਜਦੋਂ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਪੂਰੇ ਜੋਬਨ ’ਤੇ ਸੀ, ਉਦੋਂ ਕੰਪਲੈਕਸ ਵਿਚ ਰੋਜ਼ਾਨਾ ਆਉਣ ਵਾਲੇ ਸੈਂਕਡ਼ੇ ਲੋਕਾਂ ਲਈ ਇਨ੍ਹਾਂ ਮਸ਼ੀਨਾਂ ਨੂੰ ਸਥਾਪਤ ਕੀਤਾ ਗਿਆ ਸੀ ਤਾਂ ਕਿ ਉਥੇ ਆਉਣ ਵਾਲੇ ਲੋਕਾਂ ਸਮੇਤ ਕੰਪਲੈਕਸ ਵਿਚ ਕੰਮ ਕਰਨ ਵਾਲਾ ਸਟਾਫ ਆਪਣੇ ਹੱਥਾਂ ਨੂੰ ਵਾਰ-ਵਾਰ ਸੈਨੇਟਾਈਜ਼ ਕਰਦਾ ਰਿਹਾ, ਜਿਸ ਨਾਲ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਕੀਤਾ ਜਾ ਸਕੇ ਪਰ ਅੱਜ ਕੰਪਲੈਕਸ ਵਿਚ ਲੱਗੀਆਂ ਸਾਰੀਆਂ ਸੈਨੇਟਾਈਜ਼ ਮਸ਼ੀਨਾਂ ਪੂਰੀ ਤਰ੍ਹਾਂ ਖਾਲੀ ਹਨ। 

ਇਹ ਵੀ ਪੜ੍ਹੋ: ਹਰਪਾਲ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅਧਿਕਾਰੀ ਉਨ੍ਹਾਂ ਵਿਚ ਸੈਨੇਟਾਈਜ਼ਰ ਪਾਉਣਾ ਪਾਉਣਾ ਭੁੱਲ ਗਏ ਹਨ। ਵਧੇਰੇ ਮਸ਼ੀਨਾਂ ਦੀਆਂ ਬਿਜਲੀ ਦੀਆਂ ਤਾਰਾਂ ਵੀ ਹਵਾ ਵਿਚ ਲਟਕ ਰਹੀਆਂ ਹਨ ਪਰ ਹੈਰਾਨੀਜਨਕ ਗੱਲ ਇਹ ਹੈ ਕਿ ਸਾਰੀਆਂ ਮਸ਼ੀਨਾਂ ਡਿਪਟੀ ਕਮਿਸ਼ਨਰ ਦਫਤਰ,ਏ. ਡੀ. ਸੀ. ਦੇ ਕਮਰੇ, ਐੱਸ. ਡੀ. ਐੱਮ.-1 ਦੇ ਦਫ਼ਤਰ ਦੇ ਬਾਹਰ ਅਤੇ ਸੁਪਰਡੈਂਟ ਦੇ ਕਮਰੇ ਸਮੇਤ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਦਫਤਰਾਂ ਦੇ ਬਾਹਰ ਵੀ ਲੱਗੀਆਂ ਹੋਈਆਂ ਹਨ ਪਰ ਕਿਸੇ ਵੀ ਅਧਿਕਾਰੀ ਨੇ ਪਿਛਲੇ ਮਹੀਨਿਆਂ ਤੋਂ ਇਨ੍ਹਾਂ ਮਸ਼ੀਨਾਂ ਦੇ ਬੰਦ ਹੋਣ ਵੱਲ ਅਜੇ ਤੱਕ ਆਪਣਾ ਧਿਆਨ ਨਹੀਂ ਦਿੱਤਾ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ

ਪ੍ਰਸ਼ਾਸਨ ਵੱਲੋਂ ਸਹੂਲਤ ਨਾ ਮਿਲ ਸਕਣ ਕਾਰਣ ਲੋਕਾਂ ਅਤੇ ਕਰਮਚਾਰੀਆਂ ਨੂੰ ਕੰਪਲੈਕਸ ਵਿਚ ਆਪਣੇ ਹੱਥ ਸੈਨੇਟਾਈਜ਼ ਕਰਨ ਦੀ ਸਹੂਲਤ ਨਹੀਂ ਮਿਲ ਪਾ ਰਹੀ। ਕੰਪਲੈਕਸ ਵਿਚ ਕਿਸੇ ਕੰਮ ਆਏ ਕਾਂਗਰਸੀ ਆਗੂ ਦੀਪਕ ਮੋਦੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਆਪਣੇ ਘਰ ਵਿਚ ਇੰਨਾ ਲਾਪ੍ਰਵਾਹ ਹੈ ਤਾਂ ਜ਼ਿਲੇ ਦੇ ਲੋਕਾਂ ਕੋਲੋਂ ਸਾਵਧਾਨੀਆਂ ਵਰਤਣ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ


shivani attri

Content Editor

Related News