ਜਲੰਧਰ ਜ਼ਿਲ੍ਹੇ ’ਚ 32000 ਤੋਂ ਪਾਰ ਹੋਈ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ

Wednesday, Apr 07, 2021 - 12:42 PM (IST)

ਜਲੰਧਰ ਜ਼ਿਲ੍ਹੇ ’ਚ 32000 ਤੋਂ ਪਾਰ ਹੋਈ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ

ਜਲੰਧਰ (ਰੱਤਾ)– ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਅਜੇ ਸਥਿਰ ਹੁੰਦੀ ਵਿਖਾਈ ਨਹੀਂ ਦੇ ਰਹੀ। ਮੰਗਲਵਾਰ ਨੂੰ ਜਿੱਥੇ 6 ਹੋਰ ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ, ਉਥੇ ਹੀ 307 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਨਾਲ ਹੀ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 32000 ਤੋਂ ਪਾਰ ਹੋ ਗਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁਲ 351 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 44 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ।

ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 307 ਮਰੀਜ਼ਾਂ ਵਿਚ ਯੈੱਸ ਬੈਂਕ ਦਾ ਕਰਮਚਾਰੀ, ਪੰਜਾਬ ਪੁਲਸ ਅਕੈਡਮੀ ਫਿਲੌਰ ਦੇ ਕੁਝ ਮੁਲਾਜ਼ਮ, ਆਦਰਸ਼ ਨਗਰ ਅਤੇ ਮਾਡਲ ਟਾਊਨ ਦੇ ਪਰਿਵਾਰਾਂ ਦੇ 3-3 ਅਤੇ ਆਬਾਦਪੁਰਾ ਹਾਊਸਿੰਗ ਬੋਰਡ ਕਾਲੋਨੀ, ਅਰਬਨ ਅਸਟੇਟ ਦੇ ਪਰਿਵਾਰਾਂ ਦੇ 2-2 ਮੈਂਬਰ ਸ਼ਾਮਲ ਹਨ, ਜਦੋਂ ਕਿ ਬਾਕੀ ਮਰੀਜ਼ ਜ਼ਿਲੇ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਅੱਖਾਂ ਦੀ ਰੌਸ਼ਨੀ ਵਧਾਉਣ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

ਇਨ੍ਹਾਂ ਦੀ ਮੌਤ ਦਾ ਕਾਰਨ ਬਣਿਆ ਕੋਰੋਨਾ
40 ਸਾਲਾ ਪੂਨਮਜੀਤ ਕੌਰ
46 ਸਾਲਾ ਰਮਨ ਬਾਲਾ
62 ਸਾਲਾ ਰੋਸ਼ਨ ਲਾਲ
65 ਸਾਲਾ ਸੁਖਵਿੰਦਰ ਕੌਰ
65 ਸਾਲਾ ਸੁਭਾਸ਼ ਚੰਦਰ
65 ਸਾਲਾ ਰਾਮਪਾਲ

ਇਹ ਵੀ ਪੜ੍ਹੋ : ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

4099 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 436 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਮੰਗਲਵਾਰ 4099 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 436 ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4931 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-787960
ਨੈਗੇਟਿਵ ਆਏ-716542
ਪਾਜ਼ੇਟਿਵ ਆਏ-32095
ਡਿਸਚਾਰਜ ਹੋਏ-28014
ਮੌਤਾਂ ਹੋਈਆਂ-957
ਐਕਟਿਵ ਕੇਸ-3124

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੁੱਟਣ ਲੱਗੀ ਭਾਜਪਾ, ਜ਼ਿਲ੍ਹਾ ਸਕੱਤਰ ਨੇ ਦਿੱਤਾ ਅਸਤੀਫ਼ਾ
 


author

shivani attri

Content Editor

Related News