ਜਲੰਧਰ ਜ਼ਿਲ੍ਹੇ ''ਚ ਹੌਲੀ-ਹੌਲੀ ਘੱਟਣ ਲੱਗੀ ਕੋਰੋਨਾ ਦੀ ਰਫ਼ਤਾਰ, ਜਾਣੋ ਕੀ ਨੇ ਤਾਜ਼ਾ ਹਾਲਾਤ

Saturday, Jul 17, 2021 - 12:54 PM (IST)

ਜਲੰਧਰ ਜ਼ਿਲ੍ਹੇ ''ਚ ਹੌਲੀ-ਹੌਲੀ ਘੱਟਣ ਲੱਗੀ ਕੋਰੋਨਾ ਦੀ ਰਫ਼ਤਾਰ, ਜਾਣੋ ਕੀ ਨੇ ਤਾਜ਼ਾ ਹਾਲਾਤ

ਜਲੰਧਰ (ਰੱਤਾ)–ਕੋਰੋਨਾ ਦੇ ਮਾਮਲੇ ਵਿਚ ਸ਼ੁੱਕਰਵਾਰ ਵੀ ਜ਼ਿਲ੍ਹੇ ਦੇ ਲੋਕਾਂ ਲਈ ਰਾਹਤ ਭਰਿਆ ਇਸ ਲਈ ਰਿਹਾ ਕਿਉਂਕਿ ਇਸ ਦਿਨ ਵੀ ਕੋਰੋਨਾ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਅਤੇ ਸਿਰਫ਼ 13 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ੁੱਕਰਵਾਰ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 13 ਲੋਕ ਜ਼ਿਲੇ ਨਾਲ ਸਬੰਧਤ ਪਾਏ ਗਏ, ਜਿਹੜੇ ਕਿ ਜਲੰਧਰ ਕੈਂਟ, ਸੰਜੇ ਗਾਂਧੀ ਨਗਰ, ਨਕੋਦਰ, ਬਸਤੀ ਬਾਵਾ ਖੇਲ, ਗੋਬਿੰਦ ਨਗਰ, ਭਾਰਗੋ ਕੈਂਪ ਅਤੇ ਨੂਰਮਹਿਲ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਵੇਗੀ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ

5769 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 7 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 5769 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 7 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5580 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਜਲੰਧਰ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ, ਯੂਕ੍ਰੇਨ ’ਚ ਡੁੱਬਣ ਨਾਲ ਹੋਈ ਮੌਤ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1356609
ਨੈਗੇਟਿਵ ਆਏ-1228302
ਪਾਜ਼ੇਟਿਵ ਆਏ-62975
ਡਿਸਚਾਰਜ ਹੋਏ-61359
ਮੌਤਾਂ ਹੋਈਆਂ-1487
ਐਕਟਿਵ ਕੇਸ-129

ਇਹ ਵੀ ਪੜ੍ਹੋ: ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਕੁਝ ਮੰਤਰੀਆਂ ਨੇ ਬਣਾਈ ‘ਦੇਖੋ ਤੇ ਉਡੀਕ ਕਰੋ’ ਦੀ ਨੀਤੀ

ਜ਼ਿਲ੍ਹੇ ’ਚ 15 ਹਜ਼ਾਰ ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਵਿਚ 15 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਲਾਏ ਗਏ ਵੈਕਸੀਨੇਸ਼ਨ ਕੈਂਪਾਂ ਵਿਚ 15 ਹਜ਼ਾਰ ਤੋਂ ਵੱਧ ਜਿਹੜੇ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕਈ ਲੋਕਾਂ ਨੂੰ ਪਹਿਲੀ ਅਤੇ ਕੁਝ ਨੂੰ ਦੂਜੀ ਡੋਜ਼ ਲੱਗੀ।

ਇਹ ਵੀ ਪੜ੍ਹੋ: ਫਗਵਾੜਾ: ਪਿਆਰ 'ਚ ਮਿਲਿਆ ਧੋਖਾ, ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News