ਜਲੰਧਰ ਜ਼ਿਲ੍ਹੇ ''ਚ 2 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਹੋਏ ਰਿਕਵਰ ਅਤੇ 2 ਨਵੇਂ ਕੇਸ ਮਿਲੇ

09/06/2021 11:53:25 AM

ਜਲੰਧਰ (ਰੱਤਾ)-ਕੋਰੋਨਾ ਦੇ ਜਿੰਨੇ ਮਰੀਜ਼ ਠੀਕ ਹੋ ਰਹੇ ਹਨ, ਓਨੇ ਹੀ ਨਵੇਂ ਕੇਸ ਵੀ ਮਿਲ ਰਹੇ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ ਸਥਿਰ ਹੋ ਗਈ ਹੈ। ਜ਼ਿਲ੍ਹੇ ਵਿਚ ਐਤਵਾਰ ਨੂੰ ਵੀ ਜਿੱਥੇ ਦੋ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਰਿਕਵਰ ਹੋਏ, ਉਥੇ ਹੀ 2 ਨਵੇਂ ਕੇਸ ਵੀ ਮਿਲੇ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਐਤਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ ਤਿੰਨ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ ਇਕ ਮਰੀਜ਼ ਦੂਜੇ ਜ਼ਿਲ੍ਹੇ ਦਾ ਪਾਇਆ ਗਿਆ। ਜ਼ਿਲ੍ਹੇ ਵਿਚ ਦੋ ਹੋਰ ਪਾਜ਼ੇਟਿਵ ਮਰੀਜ਼ ਮਿਲਣ ਨਾਲ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 28 ਹੋ ਗਈ ਹੈ ਅਤੇ ਇਨ੍ਹਾਂ ਵਿਚੋਂ 5 ਮਰੀਜ਼ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ।

4910 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
ਸਿਹਤ ਮਹਿਕਮੇ ਨੂੰ ਐਤਵਾਰ 4910 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4652 ਹੋਰ ਲੋਕਾਂ ਦੇ ਸੈਂਪਲ ਲਏ।

ਜਲੰਧਰ: 'ਰਿੰਗ ਸੈਰੇਮਨੀ' ਦੌਰਾਨ ਡਾਇਮੰਡ ਦੀ ਰਿੰਗ ਨਾ ਮਿਲਣ ’ਤੇ ਵਾਲਾਂ ਤੋਂ ਫੜ ਕੇ ਘੜੀਸੀ ਕੁੜੀ, ਮੁੰਡੇ ਨੇ ਤੋੜਿਆ ਰਿਸ਼ਤਾ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-15,88,904
ਨੈਗੇਟਿਵ ਆਏ-14,55,018
ਪਾਜ਼ੇਟਿਵ ਆਏ-63,243
ਡਿਸਚਾਰਜ ਹੋਏ-61,721
ਮੌਤਾਂ ਹੋਈਆਂ-1,494
ਐਕਟਿਵ ਕੇਸ-28

ਇਹ ਵੀ ਪੜ੍ਹੋ: ਹੁਸ਼ਿਆਰਪੁਰ: ਪਤੀ ਵੱਲੋਂ ਪਤਨੀ ਦਾ ਕਤਲ, ਖ਼ੁਦ ਫੋਨ ਕਰਕੇ ਸਾਲੇ ਨੂੰ ਦਿੱਤੀ ਕਤਲ ਦੀ ਜਾਣਕਾਰੀ

ਜ਼ਿਲ੍ਹੇ ’ਚ ਐਤਵਾਰ ਨੂੰ ਲਗਭਗ 17 ਹਜ਼ਾਰ ਲੋਕਾਂ ਨੇ ਲੁਆਈ ਵੈਕਸੀਨ ਦੀ ਦੂਜੀ ਡੋਜ਼
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਐਤਵਾਰ ਨੂੰ ਲਗਭਗ 17,000 ਲੋਕਾਂ ਨੇ ਵੈਕਸੀਨ ਦੀ ਡੂਜੀ ਡੋਜ਼ ਲੁਆਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਲੋਕਾਂ ਨੂੰ ਐਤਵਾਰ ਵੈਕਸੀਨ ਦੀ ਸਿਰਫ਼ ਦੂਜੀ ਡੋਜ਼ ਲਾਉਣ ਸਬੰਧੀ ਸਰਕਾਰ ਵੱਲੋਂ ਫੈਸਲੇ ਅਨੁਸਾਰ ਸਿਰਫ਼ ਦੂਜੀ ਡੋਜ਼ ਲਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲੋਕਾਂ ਨੂੰ ਹੁਣ ਤਕ ਸਾਢੇ 15 ਲੱਖ ਤੋਂ ਵੱਧ ਡੋਜ਼ ਲਾਈਆਂ ਜਾ ਚੁੱਕੀਆਂ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri