ਜਲੰਧਰ ਜ਼ਿਲ੍ਹੇ ''ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ’ਚ ਆਇਆ ਉਛਾਲ, 11 ਨਵੇਂ ਕੇਸ ਮਿਲੇ

09/12/2021 10:39:32 AM

ਜਲੰਧਰ (ਰੱਤਾ)– ਜ਼ਿਲ੍ਹੇ ਵਿਚ ਕਈ ਦਿਨਾਂ ਬਾਅਦ ਇਕ ਵਾਰ ਫਿਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਉਛਾਲ ਆ ਗਿਆ। ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 11 ਨਵੇਂ ਕੇਸ ਮਿਲੇ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 13 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 2 ਲੋਕ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 11 ਮਰੀਜ਼ਾਂ ਵਿਚੋਂ ਵਧੇਰੇ ਦੀ ਉਮਰ 45 ਸਾਲ ਤੋਂ ਘੱਟ ਹੈ।

4374 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 5 ਹੋਰ ਮਰੀਜ਼ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸ਼ਨੀਵਾਰ 4374 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਪਾਜ਼ੇਟਿਵ ਮਰੀਜ਼ਾਂ ਵਿਚੋਂ 6 ਹੋਰ ਰਿਕਵਰ ਹੋ ਗਏ। ਇਸ ਦੇ ਨਾਲ ਹੀ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4166 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਨੂਰਮਹਿਲ 'ਚ ਖ਼ੂਨ ਨਾਲ ਲਥਪਥ ਮਿਲੀ ਔਰਤ ਦੀ ਲਾਸ਼, ਪੁੱਤ ਤੇ ਨੂੰਹ 'ਤੇ ਕਤਲ ਦਾ ਸ਼ੱਕ

ਜਲੰਧਰ 'ਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-16,12,908
ਨੈਗੇਟਿਵ ਆਏ-14,78,947
ਪਾਜ਼ੇਟਿਵ ਆਏ-63,261
ਡਿਸਚਾਰਜ ਹੋਏ-61,735
ਮੌਤਾਂ ਹੋਈਆਂ-1494
ਐਕਟਿਵ ਕੇਸ-32

ਇਹ ਵੀ ਪੜ੍ਹੋ: ਫਰੈਂਡਜ਼ ਕਾਲੋਨੀ ਦੇ ਬਹੁ-ਚਰਚਿਤ ਰਾਣਾ ਜੋੜੇ ਦੇ ਖ਼ੁਦਕੁਸ਼ੀ ਕੇਸ ’ਚ ਕਾਂਗਰਸੀ ਆਗੂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

ਜ਼ਿਲ੍ਹੇ ਵਿਚ ਲਗਭਗ 25000 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਲਗਭਗ 25000 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਮਹਾਨਗਰ ਵਿਚ ਵੱਖ-ਵੱਖ ਉਦਯੋਗਿਕ ਸੰਸਥਾਵਾਂ ਅਤੇ ਕੁਝ ਹੋਰ ਥਾਵਾਂ ’ਤੇ ਲਾਏ ਗਏ ਕੈਂਪਾਂ ਵਿਚ ਜਿਹੜੇ 25 ਹਜ਼ਾਰ ਦੇ ਲਗਭਗ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ।

ਸਿਹਤ ਮਹਿਕਮੇ ਕੋਲ ਖ਼ਤਮ ਹੋ ਗਈ ਵੈਕਸੀਨ
ਸਿਹਤ ਮਹਿਕਮੇ ਕੋਲ ਸ਼ਨੀਵਾਰ ਨੂੰ ਕੋਵਿਸ਼ੀਲਡ ਵੈਕਸੀਨ ਖ਼ਤਮ ਹੋ ਜਾਣ ਕਾਰਨ ਐਤਵਾਰ ਕਿਤੇ ਵੀ ਲੋਕਾਂ ਨੂੰ ਵੈਕਸੀਨ ਨਹੀਂ ਲੱਗੇਗੀ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਮਹਿਕਮੇ ਕੋਲ ਹੁਣ ਐਤਵਾਰ ਸ਼ਾਮ ਨੂੰ ਵੈਕਸੀਨ ਦੀ ਸਪਲਾਈ ਆਵੇਗੀ ਅਤੇ ਸੋਮਵਾਰ ਨੂੰ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਲੋਕਾਂ ਨੂੰ ਵੈਕਸੀਨ ਲਾਈ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ ਕਰਕੇ ਖੇਤਾਂ ’ਚ ਸੁੱਟੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News