ਜਲੰਧਰ ਜ਼ਿਲ੍ਹੇ ਵਿਚ 6 ਸਾਲਾ ਬੱਚੇ ਸਣੇ 12 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

09/15/2021 10:57:19 AM

ਜਲੰਧਰ (ਰੱਤਾ)–ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਮੰਗਲਵਾਰ ਨੂੰ 6 ਸਾਲਾ ਬੱਚੇ ਸਮੇਤ 12 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 14 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 2 ਲੋਕ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 12 ਮਰੀਜ਼ਾਂ ਵਿਚ ਪਿੰਡ ਬਾਜਵਾ ਕਲਾਂ ਦੇ ਇਕ ਪਰਿਵਾਰ ਦੇ 6 ਸਾਲਾ ਬੱਚੇ ਸਮੇਤ 3 ਮੈਂਬਰ ਸ਼ਾਮਲ ਹਨ।

1532 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 2 ਹੋਰ ਮਰੀਜ਼ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਮੰਗਲਵਾਰ 1532 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਪਾਜ਼ੇਟਿਵ ਮਰੀਜ਼ਾਂ ਵਿਚੋਂ 2 ਹੋਰ ਰਿਕਵਰ ਹੋ ਗਏ। ਇਸਦੇ ਨਾਲ ਹੀ ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3990 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ

ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-16,21,984
ਨੈਗੇਟਿਵ ਆਏ-14,87,981
ਪਾਜ਼ੇਟਿਵ ਆਏ-63,278
ਡਿਸਚਾਰਜ ਹੋਏ-61,745
ਮੌਤਾਂ ਹੋਈਆਂ-1494
ਐਕਟਿਵ ਕੇਸ-39

ਇਹ ਵੀ ਪੜ੍ਹੋ: ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ

ਅੱਜ ਕਿਤੇ ਵੀ ਨਹੀਂ ਲੱਗੇਗੀ ਕੋਵਿਸ਼ੀਲਡ ਵੈਕਸੀਨ
ਸਿਹਤ ਮਹਿਕਮੇ ਕੋਲ ਮੰਗਲਵਾਰ ਨੂੰ ਕੋਵਿਸ਼ੀਲਡ ਵੈਕਸੀਨ ਖ਼ਤਮ ਹੋ ਜਾਣ ਕਾਰਨ ਬੁੱਧਵਾਰ ਕਿਤੇ ਵੀ ਲੋਕਾਂ ਨੂੰ ਵੈਕਸੀਨ ਨਹੀਂ ਲੱਗੇਗੀ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਮਹਿਕਮੇ ਕੋਲ ਹੁਣ ਜੇਕਰ ਬੁੱਧਵਾਰ ਨੂੰ ਵੈਕਸੀਨ ਦੀ ਸਪਲਾਈ ਆਈ ਤਾਂ ਵੀਰਵਾਰ ਨੂੰ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਕੈਂਪਾਂ ਵਿਚ ਲੋਕਾਂ ਨੂੰ ਵੈਕਸੀਨ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਜ਼ਿਲੇ ਵਿਚ ਲਗਭਗ 6000 ਲੋਕਾਂ ਨੂੰ ਵੈਕਸੀਨ ਲਾਈ ਗਈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News