ਜਲੰਧਰ ਜ਼ਿਲ੍ਹੇ ''ਚ ਸਰਕਾਰੀ ਸਕੂਲ ਦੇ 9 ਸਾਲਾ ਵਿਦਿਆਰਥੀ ਸਣੇ 5 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

09/16/2021 12:48:15 PM

ਜਲੰਧਰ (ਰੱਤਾ)– ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਜਿੱਥੇ ਇਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸਿਹਤ ਮਹਿਕਮੇ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਗੱਲ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਬੁੱਧਵਾਰ ਨੂੰ ਜ਼ਿਲ੍ਹੇ ਵਿਚ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਪਰ ਸਿਹਤ ਮਹਿਕਮੇ ਨੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਸਿਰਫ਼ 1 ਮਰੀਜ਼ ਹੀ ਵਧਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਜਿਨ੍ਹਾਂ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਨ੍ਹਾਂ ਵਿਚੋਂ ਪਿੰਡ ਜੌਹਲ ਦੇ ਸਰਕਾਰੀ ਸਕੂਲ ਦਾ 9 ਸਾਲਾ ਇਕ ਵਿਦਿਆਰਥੀ ਸ਼ਾਮਲ ਹੈ ਅਤੇ ਬਾਕੀ ਦੇ ਮਰੀਜ਼ ਰਾਮਾ ਮੰਡੀ, ਖੁਰਲਾ ਕਿੰਗਰਾ ਅਤੇ ਜਲੰਧਰ ਕੈਂਟ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਸਿੱਧੂ ਦੀ ਸਭਾ 'ਚ ਵਿਧਾਇਕ ਜਗਦੇਵ ਕਮਾਲੂ ਨੂੰ ਨਹੀਂ ਮਿਲੀ ਬੈਠਣ ਦੀ ਜਗ੍ਹਾ, ਭਖਿਆ ਵਿਵਾਦ

3967 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 4 ਹੋਰ ਮਰੀਜ਼ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਬੁੱਧਵਾਰ 3967 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਪਾਜ਼ੇਟਿਵ ਮਰੀਜ਼ਾਂ ਵਿਚੋਂ 4 ਹੋਰ ਮਰੀਜ਼ ਰਿਕਵਰ ਹੋ ਗਏ। ਇਸਦੇ ਨਾਲ ਹੀ ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4229 ਹੋਰ ਲੋਕਾਂ ਦੇ ਸੈਂਪਲ ਲਏ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-16,26,213
ਨੈਗੇਟਿਵ ਆਏ-14,91,948
ਪਾਜ਼ੇਟਿਵ ਆਏ-63,279
ਡਿਸਚਾਰਜ ਹੋਏ ਮਰੀਜ਼-61,749
ਮੌਤਾਂ ਹੋਈਆਂ-1494
ਐਕਟਿਵ ਕੇਸ-36

ਇਹ ਵੀ ਪੜ੍ਹੋ: ਕਿਸਾਨ ਸੰਕਟ ’ਤੇ ਹਰਸਿਮਰਤ ਬਾਦਲ ਸਮੇਤ ਕਿਸੇ ਵੀ ਅਕਾਲੀ ਨੇਤਾ ਨੂੰ ਬੋਲਣ ਦਾ ਅਧਿਕਾਰ ਨਹੀਂ : ਕੈਪਟਨ

ਅੱਜ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਰਾਧਾ ਸੁਆਮੀ ਸਤਿਸੰਗ ਘਰਾਂ ’ਚ ਲੱਗੇਗੀ ਵੈਕਸੀਨ
ਸਿਹਤ ਮਹਿਕਮੇ ਕੋਲ ਬੁੱਧਵਾਰ ਨੂੰ ਕੋਵਿਸ਼ੀਲਡ ਵੈਕਸੀਨ ਦੀਆਂ 60,000 ਡੋਜ਼ ਪਹੁੰਚ ਗਈਆਂ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ, ਰਾਧਾ ਸੁਆਮੀ ਸਤਿਸੰਗ ਘਰਾਂ ਅਤੇ ਕੁਝ ਸਥਾਨਾਂ ’ਤੇ ਕੈਂਪਾਂ ਵਿਚ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ਼ ਲਾਈ ਜਾਵੇਗੀ।

ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਦੋਸ਼ੀ ਸਿਰਸਾ ਸਾਧ ਨਾਲ ਸਬੰਧਤ: ਬੀਬੀ ਜਗੀਰ ਕੌਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri