ਜਲੰਧਰ ਜ਼ਿਲ੍ਹੇ ਮੁੜ ਵੱਧਣ ਲੱਗੇ ਕੋਰੋਨਾ ਦੇ ਮਰੀਜ਼, ਜਾਣੋ ਕੀ ਹੈ ਤਾਜ਼ਾ ਹਾਲਾਤ

07/24/2022 1:46:15 PM

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਕੋਰੋਨਾ ਦੇ ਐਕਟਿਵ ਕੇਸਾਂ ਵਿਚੋਂ ਭਾਵੇਂ 35 ਮਰੀਜ਼ ਰਿਕਵਰ ਹੋ ਗਏ ਪਰ ਇਸ ਦੇ ਨਾਲ ਹੀ 60 ਹੋਰ ਨਵੇਂ ਕੇਸ ਮਿਲ ਗਏ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 68 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 60 ਨਵੇਂ ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ, ਜਦਕਿ ਬਾਕੀ ਦੇ 8 ਮਰੀਜ਼ਾਂ ਵਿਚੋਂ ਕੁਝ ਦੇ ਸੈਂਪਲ ਦੁਬਾਰਾ ਲਏ ਗਏ ਸਨ ਅਤੇ ਕੁਝ ਦੂਜੇ ਜ਼ਿਲੇ ਦੇ ਰਹਿਣ ਵਾਲੇ ਪਾਏ ਗਏ।

ਇਸ ਦੇ ਨਾਲ ਹੀ ਵਿਭਾਗ ਦੀਆਂ ਟੀਮਾਂ ਨੇ 1481 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ। ਐਕਟਿਵ ਕੇਸਾਂ ਵਿਚੋਂ 35 ਹੋਰ ਮਰੀਜ਼ ਰਿਕਵਰ ਹੋ ਗਏ। ਜ਼ਿਲ੍ਹੇ ਵਿਚ ਹੁਣ ਤੱਕ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 79227 ’ਤੇ ਪਹੁੰਚ ਗਈ ਹੈ ਅਤੇ ਹੁਣ ਐਕਟਿਵ ਕੇਸ 329 ਹਨ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਐੱਸ. ਸੀ/ਬੀ. ਸੀ. ਸਣੇ ਇਨ੍ਹਾਂ ਖ਼ਪਤਕਾਰਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ

279 ਬੱਚਿਆਂ ਸਮੇਤ 4550 ਲੋਕਾਂ ਨੇ ਲੁਆਈ ਵੈਕਸੀਨ

ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ 4550 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 12 ਤੋਂ 15 ਸਾਲ ਤੱਕ ਦੇ 279 ਬੱਚੇ, 200 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 3505 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1947753 ਲੋਕਾਂ ਨੂੰ ਵੈਕਸੀਨ ਦੀ ਪਹਿਲੀ, 1863973 ਨੂੰ ਦੋਵੇਂ ਡੋਜ਼ ਅਤੇ 126699 ਲੋਕਾਂ ਨੂੰ ਤਿੰਨੋਂ ਡੋਜ਼ ਲਾਈਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਪੰਜਾਬ ਪੁਲਸ ਹੈੱਡ ਕਾਂਸਟੇਬਲ ’ਚ ਭਰਤੀ ਲਈ ਲਿਖ਼ਤੀ ਪ੍ਰੀਖਿਆ ਦੇਣ ਵਾਲੇ ਬਿਨੈਕਾਰਾਂ ਨੂੰ ਵੱਡਾ ਝਟਕਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News