ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 9 ਲੋਕਾਂ ਦੀ ਜਾਨ, 400 ਤੋਂ ਵਧੇਰੇ ਮਿਲੇ ਪਾਜ਼ੇਟਿਵ ਕੇਸ
Thursday, Apr 01, 2021 - 05:51 PM (IST)
ਜਲੰਧਰ (ਰੱਤਾ)— ਜਲੰਧਰ ’ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਵੀਰਵਾਰ ਨੂੰ ਜਿੱਥੇ ਕੋਰੋਨਾ ਕਾਰਨ ਜਲੰਧਰ ਜ਼ਿਲ੍ਹੇ ’ਚ 9 ਲੋਕਾਂ ਨੇ ਦਮ ਤੋੜ ਦਿੱਤਾ, ਉਥੇ ਹੀ 400 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਕੀਤੀ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਅੱਜ ਵੱਖ-ਵੱਖ ਲੈਬਾਰਟਰੀਆਂ ਤੋਂ 400 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ, ਜਿਨ੍ਹਾਂ ’ਚੋਂ ਕੁਝ ਲੋਕ ਵੱਖ-ਵੱਖ ਜ਼ਿਲ੍ਹਿਆਂ ਨਾਲ ਵੀ ਸਬੰਧਤ ਰੱਖਦੇ ਹਨ।
ਇਹ ਵੀ ਪੜ੍ਹੋ : ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ
ਸਤੰਬਰ ਤੋਂ ਬਾਅਦ ਹੁਣ ਮਾਰਚ ’ਚ 200 ਤੋਂ ਵੱਧ ਹੋਈਆਂ ਮੌਤਾਂ
ਉਂਝ ਤਾਂ ਜਦੋਂ ਤੋਂ ਕੋਰੋਨਾ ਫੈਲਿਆ ਹੈ, ਉਦੋਂ ਤੋਂ ਹੀ ਕੋਰੋਨਾ ਵਾਇਰਸ ਦੇ ਨਾਲ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ ਸਭ ਤੋਂ ਵੱਧ ਮੌਤਾਂ ਸਤੰਬਰ 2020 ’ਚ ਹੋਈਆਂ ਸਨ ਅਤੇ ਉਸ ਦੇ ਬਾਅਦ ਹੁਣ ਮਾਰਚ ’ਚ ਜਲੰਧਰ ਜ਼ਿਲ੍ਹੇ ’ਚ ਹੋਣ ਵਾਲੀਆਂ ਮੌਤਾਂ ਦਾ ਅੰਕੜਾ 210 ਤੱਕ ਪੁੱਜ ਗਿਆ ਹੈ, ਜੋਕਿ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਦੁਬਈ ’ਚ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਸੁਣਾਇਆ ਗਿਆ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ