ਕੋਰੋਨਾ ਨੂੰ ਲੈ ਕੇ ਜਾਣੋ ਜਲੰਧਰ ਜ਼ਿਲ੍ਹੇ ਦੇ ਕੀ ਨੇ ਹਾਲਾਤ

Sunday, Jul 25, 2021 - 01:39 PM (IST)

ਕੋਰੋਨਾ ਨੂੰ ਲੈ ਕੇ ਜਾਣੋ ਜਲੰਧਰ ਜ਼ਿਲ੍ਹੇ ਦੇ ਕੀ ਨੇ ਹਾਲਾਤ

ਜਲੰਧਰ (ਰੱਤਾ)–ਜ਼ਿਲ੍ਹੇ ਵਿਚ ਸ਼ਨੀਵਾਰ ਨੂੰ 3 ਸਾਲਾ ਬੱਚੀ ਸਮੇਤ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 6 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 2 ਲੋਕ ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਪਾਏ ਗਏ। ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 4 ਮਰੀਜ਼ ਮਕਸੂਦਾਂ, ਬਸਤੀ ਬਾਵਾ ਖੇਲ ਅਤੇ ਪਿੰਡ ਪ੍ਰਤਾਪਪੁਰਾ ਦੇ ਰਹਿਣ ਵਾਲੇ ਹਨ।

5338 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 10 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸ਼ਨੀਵਾਰ 5338 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 10 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5215 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁਲ ਸੈਂਪਲ-13,94,764
ਨੈਗੇਟਿਵ ਆਏ-12,65,905
ਪਾਜ਼ੇਟਿਵ ਆਏ-63,056
ਡਿਸਚਾਰਜ ਹੋਏ-61,481
ਮੌਤਾਂ ਹੋਈਆਂ-1,490
ਐਕਟਿਵ ਕੇਸ-85

ਇਹ ਵੀ ਪੜ੍ਹੋ: ਜਲੰਧਰ: ਸਚਿਨ ਜੈਨ ਕਤਲ ਮਾਮਲੇ 'ਚ ਸਾਹਮਣੇ ਆਈ CCTV ਫੁਟੇਜ, ਹੋਏ ਕਈ ਅਹਿਮ ਖੁਲਾਸੇ

ਜ਼ਿਲ੍ਹੇ ਵਿਚ 15,500 ਤੋਂ ਵੱਧ ਲੋਕਾਂ ਨੂੰ ਲਾਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲੇ ਵਿਚ 15,500 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਵਿਚ ਜਿਹੜੇ 15,500 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਲੋਕਾਂ ਨੂੰ ਪਹਿਲੀ ਅਤੇ ਕੁਝ ਨੂੰ ਦੂਜੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਹੁਣ ਫਿਰ ਕੋਵਿਸ਼ੀਲਡ ਵੈਕਸੀਨ ਖਤਮ ਹੋ ਗਈ ਹੈ। ਇਸ ਲਈ ਐਤਵਾਰ ਨੂੰ ਗੜ੍ਹਾ ਦੀ ਸਰਕਾਰੀ ਡਿਸਪੈਂਸਰੀ ਅਤੇ ਰਾਧਾ ਸੁਆਮੀ ਸਤਿਸੰਗ ਘਰ ਮਕਸੂਦਾਂ ਵਿਚ ਸਿਰਫ ਕੋਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ਼ ਲਾਈ ਜਾਵੇਗੀ।

ਇਹ ਵੀ ਪੜ੍ਹੋ: ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, 'ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News