ਜਲੰਧਰ ਨੇ ਕੋਵਿਡ-19 ਵੈਕਸੀਨੇਸ਼ਨ ਦੇ ਰੋਜ਼ਾਨਾ 15000 ਦੇ ਅੰਕੜੇ ਨੂੰ ਛੂਹਿਆ : ਡਿਪਟੀ ਕਮਿਸ਼ਨਰ

04/11/2021 5:12:45 PM

ਜਲੰਧਰ (ਚੋਪੜਾ)–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਸਿੱਝਣ ਲਈ ਵੈਕਸੀਨੇਸ਼ਨ ’ਚ ਤੇਜ਼ੀ ਲਿਆਂਦੀ ਗਈ ਹੈ। ਜਲੰਧਰ ਵਿਚ 8 ਅਤੇ 9 ਅਪ੍ਰੈਲ ਨੂੰ 15000 ਵਿਅਕਤੀਆਂ ਦੀ ਕੋਵਿਡ-19 ਵੈਕਸੀਨੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ੁਰੂਆਤ ਤੋਂ ਹੀ ਕੋਵਿਡ ਮਹਾਮਾਰੀ ਦੇ ਪ੍ਰਬੰਧਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਹੁਣ ਤੱਕ ਜਲੰਧਰ ਵਿਚ 798139 ਕੋਵਿਡ ਟੈਸਟ ਕੀਤੇ ਗਏ ਹਨ ਅਤੇ ਕੁਲ 180450 ਟੀਕਾਕਰਨ ਨਾਲ ਜਲੰਧਰ ਸੂਬੇ ਵਿਚ ਵੈਕਸੀਨੇਸ਼ਨ ਕਰਨ ਦੇ ਮਾਮਲੇ ਵਿਚ ਦੂਜੇ ਸਥਾਨ ’ਤੇ ਹੈ।

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 7 ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ, ਜਿਨ੍ਹਾਂ ਵਿਚੋਂ 4 ਸ਼ਹਿਰੀ ਅਤੇ 3 ਦਿਹਾਤੀ ਇਲਾਕਿਆਂ ਵਿਚ ਹਨ। ਜਦੋਂ ਕਿ ਸ਼ਹਿਰੀ ਇਲਾਕੇ ਵਿਚ 1 ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਗੰਭੀਰ ਮਰੀਜ਼ਾਂ ਲਈ 157 ਵੈਂਟੀਲੇਟਰ ਅਤੇ 136 ਐਂਬੂਲੈਂਸਾਂ ਮੌਜੂਦ ਹਨ, ਜਿਨ੍ਹਾਂ ਦੀ ਕਾਰਜਸ਼ੀਲਤਾ ਨੂੰ ਭਰੋਸੇਯੋਗ ਬਣਾਉਣ ਲਈ ਨਿਯਮਿਤ ਤੌਰ ’ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ ਏ. ਡੀ. ਸੀ. (ਵਿਕਾਸ) ਵਿਸ਼ੇਸ਼ ਸਾਰੰਗਲ, ਏ. ਡੀ. ਸੀ. (ਜਨਰਲ) ਜਸਬੀਰ ਸਿੰਘ, ਸਿਵਲ ਸਰਜਨ ਡਾ. ਬਲਵੰਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼


shivani attri

Content Editor

Related News