ਕੋਰੋਨਾ ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ

07/26/2020 6:32:46 PM

ਭੁਲੱਥ (ਰਜਿੰਦਰ)— ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਅਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਲੋਕਾਂ ਤੇ ਭੁਲੱਥ ਪੁਲਸ ਨੇ ਅੱਜ ਸ਼ਿਕੰਜਾ ਕੱਸਿਆ। ਇਸ ਦੌਰਾਨ ਥਾਣਾ ਭੁਲੱਥ ਦੇ ਐੱਸ. ਐੱਚ. ਓ. ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਭੁਲੱਥ ਦੇ ਕਚਹਿਰੀ ਚੌਕ ਵਿਖੇ ਸਖ਼ਤ ਨਾਕਾਬੰਦੀ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ: ਫੀਸ ਘੱਟ ਕਰਵਾਉਣ ਪੁੱਜੇ ਮਾਪਿਆਂ ਨਾਲ ਪ੍ਰਿੰਸੀਪਲ ਨੇ ਵਰਤੀ ਇਤਰਾਜ਼ਯੋਗ ਸ਼ਬਦਾਵਲੀ, ਵੀਡੀਓ ਹੋਈ ਵਾਇਰਲ

ਇਸ ਮੌਕੇ ਸਬ ਇੰਸਪੈਕਟਰ ਅਮਨਪ੍ਰੀਤ ਕੌਰ , ਏ. ਐੱਸ. ਆਈ. ਬਲਵਿੰਦਰ ਸਿੰਘ , ਏ. ਐੱਸ. ਆਈ. ਜਸਵੀਰ ਸਿੰਘ, ਏ. ਐੱਸ. ਆਈ. ਰਵਿੰਦਰ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਮੌਜੂਦ ਸਨ । ਜਿਸ ਦੌਰਾਨ ਆਉਂਦੇ ਜਾਂਦੇ ਰਾਹਗੀਰਾਂ ਨੂੰ ਰੋਕ ਕੇ ਟ੍ਰੈਫਿਕ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ ਅਤੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀਆਂ ਧੱਜੀਆਂ ਉਡਾਉਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਮੁੜ ਕੋਰੋਨਾ ਦਾ ਧਮਾਕਾ, 2 ਸਾਲਾ ਬੱਚੇ ਸਣੇ 55 ਦੀ ਰਿਪੋਰਟ ਆਈ ਪਾਜ਼ੇਟਿਵ

ਇਸ ਸਬੰਧੀ ਗੱਲਬਾਤ ਕਰਨ 'ਤੇ ਐੱਸ. ਐੱਚ. ਓ. ਭੁਲੱਥ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧ ਰਿਹਾ ਹੈ। ਅੱਜ ਦੀ ਚੈਕਿੰਗ ਮੁਹਿੰਮ ਦੌਰਾਨ ਕੋਰੋਨਾ ਵਾਇਰਸ ਸੰਬੰਧੀ ਬੇਪਰਵਾਹ ਲੋਕਾਂ ਨੂੰ ਸਰਕਾਰੀ ਹਦਾਇਤਾਂ ਮੁਤਾਬਕ ਜੁਰਮਾਨਾ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ। ਜਿਸ ਦੌਰਾਨ ਤਿੰਨ ਮੋਟਰਸਾਈਕਲ ਇੰਪਾਊਂਡ ਕਰਦਿਆਂ ਥਾਣੇ 'ਚ ਬੰਦ ਕੀਤੇ ਗਏ ਹਨ।

shivani attri

This news is Content Editor shivani attri