ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਦੇ 162 ਐਕਟਿਵ ਕੇਸ, ਲੋਕ ਸਮਝਣ ਸਥਿਤੀ ਦੀ ਗੰਭੀਰਤਾ : ਡੀ. ਸੀ.

08/06/2020 1:47:27 PM

ਕਪੂਰਥਲਾ (ਮਹਾਜਨ)— ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਹੈ ਕਿ ਕਪੂਰਥਲੇ ਅੰਦਰ ਕੋਰੋਨਾ ਸਬੰਧੀ 162 ਕੇਸ ਐਕਟਿਵ ਹਨ ਅਤੇ ਪਿਛਲੇ ਕੁਝ ਦਿਨਾਂ ਦੌਰਾਨ ਜਿੱਥੇ ਪਾਜ਼ੇਟਿਵ ਕੇਸਾਂ 'ਚ ਤੇਜ਼ ਨਾਲ ਵਾਧਾ ਹੋਇਆ ਹੈ, ਉੱਥੇ ਹੀ ਸਿਹਤ ਮਹਿਕਮੇ ਵੱਲੋਂ ਟੈਸਟ ਕਰਨ ਵਿਚ ਵੀ ਤੇਜੀ ਲਿਆਂਦੀ ਗਈ ਹੈ। ਬੀਤੇ ਦਿਨ ਫੇਸਬੁੱਕ ਅਤੇ ਹੋਰ ਮਾਧਿਅਮਾਂ ਰਾਹੀਂ ਲੋਕਾਂ ਦੇ ਰੁਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਲੈਣ ਕਿਉਂਕਿ ਜ਼ਿਲ੍ਹੇ ਅੰਦਰ ਕਰੋਨਾ ਨਾਲ ਹੁਣ ਤੱਕ 12 ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਭਿਆਨਕ ਰੂਪ, ਇਕ ਮਰੀਜ਼ ਦੀ ਮੌਤ ਤੇ ਵੱਡੀ ਗਿਣਤੀ 'ਚ ਫਿਰ ਮਿਲੇ ਪਾਜ਼ੇਟਿਵ ਕੇਸ

ਉਨ੍ਹਾਂ ਕਿਹਾ ਕਿ ਲੋਕ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਸਿਹਤ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਜਿੰਮ ਅਤੇ ਯੋਗਾ ਕੇਂਦਰ ਖੋਲੇ ਜਾਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਬੰਧਤ ਐੱਸ. ਡੀ. ਐੱਮ. ਅਤੇ ਡੀ. ਐੱਸ. ਪੀ. ਇਹ ਯਕੀਨੀ ਬਣਾਉਣਗੇ ਕਿ ਜਿੰਮ ਅਤੇ ਯੋਗ ਕੇਂਦਰ ਮਾਲਕਾਂ ਵੱਲੋਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਕਿਉਂਕਿ ਜਿੰਮ 'ਚ ਪਸੀਨੇ ਨਾਲ ਵਾਇਰਸ ਦੇ ਫੈਲਣ ਦਾ ਖਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜਿੰਮ ਅੰਦਰ ਮਸ਼ੀਨਾਂ ਨੂੰ ਲਗਾਤਾਰ ਸੈਨੇਟਾਈਜ਼ ਕੀਤਾ ਜਾਵੇ।

ਇਹ ਵੀ ਪੜ੍ਹੋ:  ਸ਼ਮਸ਼ਾਨਘਾਟ 'ਚ ਲਾਵਾਰਿਸ ਪਈਆਂ ਕੋਰੋਨਾ ਮ੍ਰਿਤਕਾਂ ਦੀਆਂ ਅਸਥੀਆਂ, ਪਰਿਵਾਰਕ ਮੈਂਬਰ ਲਿਜਾਣ ਤੋਂ ਲੱਗੇ ਕਤਰਾਉਣ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਪਾ ਤੇ ਸਵੀਮਿੰਗ ਪੁਲ ਫਿਲਹਾਲ ਪੂਰੀ ਤਰ੍ਹਾਂ ਬੰਦ ਰਹਿਣਗੇ। ਕੋਰੋਨਾ ਦੀ ਜੰਗ ਜਿੱਤਣ ਵਾਲੇ ਲੋਕਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕੋਰੋਨਾ ਯੋਧਿਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਪ੍ਰਤੀ ਆਪਣੇ ਫਰਜ਼ਾਂ ਦੀ ਪੂਰਤੀ ਲਈ ਪਲਾਜ਼ਮਾ ਦਾਨ ਕਰਨ, ਜਿਸ ਲਈ ਸਿਹਤ ਮਹਿਕਮੇ ਵੱਲੋਂ ਲੋੜੀਂਦੀ ਸਹਾਇਤਾ ਕੀਤੀ ਜਾਵੇਗੀ। ਧਾਰਮਿਕ ਸਥਾਨਾਂ, ਸੰਸਥਾਵਾਂ ਦੇ ਮੁੱਖੀਆਂ, ਸਮਾਜਿਕ ਤੇ ਰਾਜਨੀਤਿਕ ਆਗੂਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਾਰਾ 144 ਕਾਰਨ ਕਿਸੇ ਵੀ ਤਰ੍ਹਾਂ ਦੇ ਇਕੱਠ 'ਤੇ ਮੁਕੰਮਲ ਰੋਕ ਹੈ। ਡਿਪਟੀ ਕਮਿਸ਼ਨਰ ਨੇ ਮੈਮੋਰੰਡਮ ਦੇਣ ਲਈ ਆਉਣ ਵਾਲਿਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਤੌਰ 'ਤੇ ਕਿਸੇ ਵੀ ਤਰ੍ਹਾਂ ਦੇ ਮੈਮੋਰੰਡਮ ਦੇਣ 'ਤੇ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ:  ਕਰੋੜਾਂ ਦੀ ਠੱਗੀ ਕਰਨ ਵਾਲੇ OLS ਵ੍ਹਿਜ਼ ਪਾਵਰ ਕੰਪਨੀ ਦੇ ਮਾਲਕਾਂ ਬਾਰੇ ਸਾਹਮਣੇ ਆਈ ਨਵੀਂ ਗੱਲ


shivani attri

Content Editor

Related News