''ਮਿਸ਼ਨ ਫ਼ਤਿਹ'' ਨੂੰ ਕਾਮਯਾਬ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ਯੂਥ ਕਲੱਬ: ਦੀਪਤੀ ਉੱਪਲ

06/26/2020 1:29:23 PM

ਕਪੂਰਥਲਾ (ਮਹਾਜਨ/ਮਲਹੋਤਰਾ)— ਪੰਜਾਬ ਸਰਕਾਰ ਵੱਲੋਂ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) 'ਤੇ ਜਿੱਤ ਹਾਸਲ ਕਰਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਹਿਰੂ ਯੁਵਾ ਕੇਂਦਰ ਨਾਲ ਜੁੜੇ ਯੂਥ ਕਲੱਬਾਂ ਦੇ ਅਹੁਦੇਦਾਰਾਂ, ਯੂਥ ਲੀਡਰਾਂ ਅਤੇ ਵਲੰਟੀਅਰਾਂ ਨੂੰ ਕੋਰੋਨਾ ਯੋਧਿਆਂ ਦੇ ਬੈਜ ਲਗਾ ਕੇ ਸਨਮਾਨਤ ਕੀਤਾ। ਇਸ ਦੌਰਾਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ ਵੱਲੋਂ ਵੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਅਤੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੂੰ ਕੋਰੋਨਾ ਯੋਧੇ ਦਾ ਬੈਜ ਲਗਾਇਆ ਗਿਆ।
ਇਹ ਵੀ ਪੜ੍ਹੋ: ਕੋਵਿਡ-19: ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ

ਦੀਪਤੀ ਉੱਪਲ ਨੇ ਕਿਹਾ ਕਿ ਲਾਕਡਾਊਨ ਦੌਰਾਨ ਜ਼ਿਲ੍ਹੇ ਦੀਆਂ ਯੂਥ ਕਲੱਬਾਂ ਅਤੇ ਵਲੰਟੀਅਰਾਂ ਵੱਲੋਂ ਸਮਾਜ ਭਲਾਈ ਦੇ ਕੰਮਾਂ 'ਚ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ ਅਤੇ ਹੁਣ 'ਮਿਸ਼ਨ ਫ਼ਤਿਹ' ਤਹਿਤ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਥ ਕਲੱਬਾਂ ਅਤੇ ਵਲੰਟੀਅਰਾਂ ਵੱਲੋਂ ਕੀਤੀ ਜਾ ਰਹੀ ਇਸ ਨਿਸ਼ਕਾਮ ਸੇਵਾ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ, ਤਾਂ ਜੋ ਉਹ ਹੋਰ ਉਤਸ਼ਾਹ ਨਾਲ ਕੋਰੋਨਾ ਖਿਲਾਫ਼ ਇਸ ਜੰਗ 'ਚ ਫ਼ਤਿਹ ਹਾਸਲ ਕਰਨ ਵਿਚ ਇਕ ਸੱਚੇ ਸਿਪਾਹੀ ਦੀ ਤਰ੍ਹਾਂ ਆਪਣਾ ਯੋਗਦਾਨ ਦੇ ਸਕਣ।
ਇਹ ਵੀ ਪੜ੍ਹੋ: ਫਗਵਾੜਾ ਗੇਟ ਗੋਲੀਕਾਂਡ: 24 ਘੰਟੇ ਬਾਅਦ ਵੀ ਨਹੀਂ ਹੋਈ ਹਰਿਆਣਾ ਪੁਲਸ 'ਤੇ ਕੋਈ ਕਾਰਵਾਈ

ਨਹਿਰੂ ਯੁਵਾ ਕੇਂਦਰ ਦੇ ਜ਼ਿਲਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਪੰਜਾਂ ਬਲਾਕਾਂ ਦੀਆਂ ਯੂਥ ਕਲੱਬਾਂ ਦੇ ਯੂਥ ਲੀਡਰਾਂ ਤੇ ਵਲੰਟੀਅਰਾਂ ਵੱਲੋਂ ਲਾਕਡਾਊਨ ਦੌਰਾਨ ਲਾਕਡਾਊਨ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਅਤੇ ਪਿੰਡਾਂ 'ਚ ਸੈਨੀਟਾਈਜ਼ਰ ਦੇ ਛਿੜਕਾਅ 'ਚ ਅਹਿਮ ਯੋਗਦਾਨ ਪਾਇਆ ਗਿਆ ਹੈ।
ਇਸ ਮੌਕੇ ਯੂਥ ਲੀਡਰ ਰਾਜ ਕੁਮਾਰ, ਬਲਵੀਰ ਸੰਗੋਜਲਾ, ਡਾ. ਬਲਕਾਰ ਬੱਲ, ਮੈਡਮ ਜਗਦੀਸ਼ ਕੌਰ, ਵਿਕਾਸ, ਲਾਡੀ ਜੱਗਾਂ ਵਾਲਾ,ਭੁਪਿੰਦਰ ਸਿੰਘ, ਸ਼ਰਨਜੀਤ ਸਿੰਘ, ਸਵੱਛ ਭਾਰਤ ਦੇ ਕੋਆਰਡੀਨੇਟਰ ਗੁਰਸੇਵਕ ਸਿੰਘ, ਸੰਦੀਪ ਸਿੰਘ ਤੂਰ, ਵਰਿੰਦਰ ਸਿੰਘ, ਜੀਵਨ ਕੁਮਾਰ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਿਮਾਨੀ, ਹਰਪ੍ਰੀਤ ਕੌਰ, ਡਿੰਪਲ, ਗੌਰਵ, ਪਵਨਦੀਪ, ਮੈਡਮ ਅੰਜੂ ਬਾਲਾ, ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਲਿਸਟ ਹੋਈ ਜਾਰੀ
ਇਹ ਵੀ ਪੜ੍ਹੋ:  ਸਰਬ ਪਾਰਟੀ ਮੀਟਿੰਗ ’ਤੇ ਸੁਖਬੀਰ ਬਾਦਲ ਦੇ ਵੱਡੇ ਖੁਲਾਸੇ


shivani attri

Content Editor

Related News