ਕਪੂਰਥਲਾ ਜ਼ਿਲ੍ਹੇ ’ਚ ਕੋਵਿਡ ਦੇ 6 ਨਵੇਂ ਮਾਮਲੇ, 8 ਮਰੀਜ਼ ਠੀਕ ਹੋ ਕੇ ਪਰਤੇ ਘਰ

01/17/2021 12:43:44 PM

ਕਪੂਰਥਲਾ (ਮਹਾਜਨ)- ਲੰਮੇਂ ਸਮੇਂ ਤੋਂ ਕੋਰੋਨਾ ਨਾਲ ਜੰਗ ਲਡ਼ਨ ਵਾਲਿਆਂ ਤੋਂ ਬਾਅਦ ਸ਼ਨੀਵਾਰ ਨੂੰ ਦੇਸ਼ ’ਚ ਸ਼ੁਰੂ ਹੋਈ ਕੋਰੋਨਾ ਵੈਕਸੀਨੇਸ਼ਨ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ ਪਰ ਅਜੇ ਵੀ ਮਹਾਮਾਰੀ ਦਾ ਖ਼ਤਰਾ ਬਰਕਰਾਰ ਹੈ। ਕੋਰੋਨਾ ਦੇ ਨਵੇਂ ਮਾਮਲੇ ਆਉਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਸਿਹਤ ਮਹਿਕਮੇ ਵੱਲੋਂ ਸ਼ਨੀਵਾਰ ਨੂੰ ਜਾਰੀ ਰਿਪੋਰਟ ਅਨੁਸਾਰ ਜ਼ਿਲ੍ਹੇ ’ਚ ਕੋਰੋਨਾ ਤੋਂ ਪੀੜਤ 6 ਹੋਰ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਇਹ ਸਾਰੇ ਪਾਜ਼ੇਟਿਵ ਮਰੀਜ਼ ਕਪੂਰਥਲਾ ਅਤੇ ਆਸ-ਪਾਸ ਦੇ ਖੇਤਰਾਂ ਨਾਲ ਸਬੰਧਤ ਹਨ। ਉੱਥੇ ਹੀ ਪਹਿਲਾਂ ਤੋਂ ਜੇਰੇ ਇਲਾਜ ਚੱਲ ਰਹੇ ਮਰੀਜ਼ਾਂ ਚੋਂ 8 ਦੇ ਠੀਕ ਹੋਣ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ :  NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’

ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਸ਼ਨੀਵਾਰ ਨੂੰ ਸਿਹਤ ਮਹਿਕਮੇ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ’ਚ 901 ਲੋਕਾਂ ਨੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ’ਚੋਂ ਕਪੂਰਥਲਾ ਤੋਂ 116, ਫਗਵਾੜਾ ਤੋਂ 205, ਭੁਲੱਥ ਤੋਂ 32, ਸੁਲਤਾਨਪੁਰ ਲੋਧੀ ਤੋਂ 42, ਬੇਗੋਵਾਲ ਤੋਂ 101, ਢਿੱਲਵਾਂ ਤੋਂ 110, ਕਾਲਾ ਸੰਘਿਆਂ ਤੋਂ 84, ਫੱਤੂਢੀਂਗਾ ਤੋਂ 84, ਪਾਂਛਟਾ ਤੋਂ 101 ਤੇ ਟਿੱਬਾ ਤੋਂ 26 ਲੋਕਾਂ ਦੇ ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ :  ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

ਕੋਰੋਨਾ ਅਪਡੇਟ
ਕੁੱਲ ਮਾਮਲੇ-4849
ਠੀਕ ਹੋਏ-4578
ਐਕਟਿਵ ਮਾਮਲੇ-68
ਕੁੱਲ ਮੌਤਾਂ-203


shivani attri

Content Editor

Related News