ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ, 77 ਨਵੇਂ ਕੇਸ ਮਿਲੇ, ਇਕ ਮਰੀਜ਼ ਨੇ ਤੋੜਿਆ ਦਮ

03/05/2021 12:21:43 PM

ਕਪੂਰਥਲਾ/ਫਗਵਾੜਾ (ਮਹਾਜਨ, ਹਰਜੋਤ)- ਕਪੂਰਥਲਾ ਜ਼ਿਲ੍ਹੇ ’ਚ ਵੀਰਵਾਰ ਨੂੰ ਫਿਰ ਹੋਏ ਕੋਰੋਨਾ ਬਲਾਸਟ ਨੇ ਲੋਕਾਂ ਨੂੰ ਚਿੰਤਾ ’ਚ ਪਾ ਦਿੱਤਾ ਹੈ। ਬੀਤੇ ਦਿਨ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋਈ ਸੀ, ਉੱਥੇ ਹੀ ਵੀਰਵਾਰ ਦੂਜੇ ਦਿਨ ਵੀ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਮ੍ਰਿਤਕ 67 ਸਾਲਾ ਔਰਤ ਵਾਸੀ ਪਿੰਡ ਰਾਨੀਪੁਰ (ਪਾਂਛਟਾ) ਜੋ ਕਿ ਬੀਤੇ ਦਿਨ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਸੀ। ਜ਼ਿਲ੍ਹੇ ’ਚ ਮਰਨ ਵਾਲਿਆਂ ਦਾ ਅੰਕੜਾ 214 ਤੱਕ ਪਹੁੰਚ ਗਿਆ ਹੈ, ਉੱਥੇ ਹੀ ਸਿਹਤ ਮਹਿਕਮੇ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ’ਚ 77 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ, ਜਿਨ੍ਹਾਂ ’ਚ ਸਭ ਤੋਂ ਜ਼ਿਆਦਾ ਮਾਮਲੇ ਕਪੂਰਥਲਾ ਸਬ ਡਿਵੀਜ਼ਨ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ

ਮਹਿਕਮੇ ਵੱਲੋਂ ਜਾਰੀ ਰਿਪੋਰਟ ਅਨੁਸਾਰ ਕਪੂਰਥਲਾ ਸਬ ਡਿਵੀਜ਼ਨ ਤੋਂ 25, ਫਗਵਾੜਾ ਸਬ ਡਿਵੀਜ਼ਨ ਤੋਂ 15 ਤੇ ਭੁਲੱਥ ਸਬ ਡਿਵੀਜ਼ਨ ਤੋਂ 15 ਮਰੀਜ਼ ਸਬੰਧਤ ਹਨ। ਇਸ ਤੋਂ ਇਲਾਵਾ 9 ਐੱਸ. ਬੀ. ਐੱਸ. ਨਗਰ, 5 ਜਲੰਧਰ, 1 ਅੰਮ੍ਰਿਤਸਰ ਜ਼ਿਲ੍ਹੇ ਅਤੇ 3 ਮਰੀਜ਼ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਜਦਕਿ ਹੋਰ ਮਾਮਲੇ ਆਸ-ਪਾਸ ਦੇ ਖੇਤਰਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਸਿਹਤ ਮਹਿਕਮੇ ਦੀਆਂ ਟੀਮਾਂ ਦੀ ਨਿਗਰਾਨੀ ’ਚ ਆਪਣਾ ਇਲਾਜ ਕਰਵਾ ਰਹੇ ਮਰੀਜ਼ਾਂ ’ਚੋਂ 45 ਦੇ ਪੂਰਨ ਰੂਪ ਨਾਲ ਸਿਹਤਮੰਦ ਹੋਣ ਦੇ ਬਾਅਦ ਉਨ੍ਹਾਂ ਨੂੰ ਘਰਾਂ ’ਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਲਗਵਾਇਆ ਕੋਰੋਨਾ ਦਾ ਟੀਕਾ

1030 ਲੋਕਾਂ ਦੇ ਲਏ ਸੈਂਪਲ : ਸਿਵਲ ਸਰਜਨ
ਸਿਵਲ ਸਰਜਨ ਡਾ. ਸੀਮਾ ਅਤੇ ਜ਼ਿਲ੍ਹੇ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਮਹਿਕਮੇ ਵੱਲੋਂ ਵੀਰਵਾਰ ਨੂੰ 220 ਲੋਕਾਂ ਨੂੰ ਵੈਕਸੀਨ ਲਗਾਈ ਗਈ। ਜਿਨ੍ਹਾਂ ’ਚੋਂ 165 ਲੋਕਾਂ ਨੂੰ ਪਹਿਲੀ ਤੇ 55 ਲੋਕਾਂ ਨੂੰ ਦੂਜੀ ਡੋਜ਼ ਦਿੱਤੀ ਗਈ। ਜਿਸਦੇ ਬਾਅਦ ਵਿਭਾਗ ਵੱਲੋਂ ਜ਼ਿਲੇ ’ਚ ਹੁਣ ਤੱਕ 4875 ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਕੁੱਲ 1030 ਲੋਕਾਂ ਦੇ ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ:ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਗੋਲੀ ਲੱਗਣ ਨਾਲ ਮੌਤ

ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਕੁੱਲ ਮਾਮਲੇ: 5899
ਠੀਕ ਹੋਏ: 5197
ਐਕਟਿਵ ਮਾਮਲੇ: 488
ਕੁੱਲ ਮੌਤਾਂ: 214


shivani attri

Content Editor

Related News