ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ, 36 ਨਵੇਂ ਮਾਮਲੇ

04/19/2021 1:06:52 PM

ਕਪੂਰਥਲਾ/ਫਗਵਾੜਾ (ਮਹਾਜਨ, ਹਰਜੋਤ)-ਦਿਨੋਂ-ਦਿਨ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨਾਲ ਜਿੱਥੇ ਸੈਂਕਡ਼ੇ ਵਿਅਕਤੀ ਇਸਦੇ ਲਪੇਟ ’ਚ ਆ ਰਹੇ ਹਨ, ਉੱਥੇ ਹੀ ਇਸ ਨਾਲ ਮੌਤਾਂ ਹੋਣ ਦਾ ਸਿਲਸਿਲਾ ਵੀ ਜਾਰੀ ਹੈ। ਲਗਾਤਾਰ ਹੋ ਰਹੀਆਂ ਮੌਤਾਂ ਨਾਲ ਜ਼ਿਲ੍ਹਾ ਵਾਸੀਆਂ ਦੇ ਦਿਲੋ ਦਿਮਾਗ ’ਚ ਡਰ ਤੇ ਦਹਿਸ਼ਤ ਦਾ ਮਾਹੌਲ ਹੈ। ਕੋਰੋਨਾ ਨਾਲ ਹੋ ਰਹੀਆਂ ਲਗਾਤਾਰ ਮੌਤਾਂ ਦੀ ਲੜੀ ਜਾਰੀ ਰਹੀ ਅਤੇ ਐਤਵਾਰ ਨੂੰ ਕੋਰੋਨਾ ਨੇ 3 ਜ਼ਿਲ੍ਹਾ ਵਾਸੀਆਂ ਦੀ ਜਾਨ ਲੈ ਲਈ। ਇਨ੍ਹਾਂ ਤਿੰਨ ਮੌਤਾਂ ਨਾਲ ਜ਼ਿਲ੍ਹੇ ‘ਚ ਮਰਨ ਵਾਲਿਆ ਦੀ ਗਿਣਤੀ 305 ਹੋ ਗਈ ਹੈ।

ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ

ਸਿਹਤ ਮਹਿਕਮੇ ਵੱਲੋਂ ਜਾਰੀ ਰਿਪੋਰਟ ਅਨੁਸਾਰ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ’ਚ 67 ਸਾਲਾ ਮਹਿਲਾ ਵਾਸੀ ਪ੍ਰੀਤ ਨਗਰ ਕਪੂਰਥਲਾ, 60 ਸਾਲਾ ਮਹਿਲਾ ਵਾਸੀ ਪਿੰਡ ਬੁਤਾਲਾ ਅਤੇ 27 ਸਾਲਾ ਮਹਿਲਾ ਵਾਸੀ ਅਰਬਨ ਫਗਵਾੜਾ ਸ਼ਾਮਲ ਹਨ। ਉੱਥੇ ਹੀ ਜ਼ਿਲ੍ਹੇ ’ਚ 36 ਨਵੇਂ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ। ਕੋਰੋਨਾ ਨਾਲ ਪੀਡ਼ਤ ਜ਼ੇਰੇ ਇਲਾਜ ਮਰੀਜ਼ਾਂ ’ਚੋਂ 63 ਦੇ ਠੀਕ ਹੋਣ ’ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਵੱਡੀ ਘਟਨਾ: ਕਰਤਾਰਪੁਰ ਥਾਣੇ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕਿਹਾ ਕਤਲ ਹੋਇਆ

1298 ਲੋਕਾਂ ਦੇ ਲਏ ਸੈਂਪਲ
ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਵਿਭਾਗ ਵੱਲੋਂ ਐਤਵਾਰ ਨੂੰ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲੇ ’ਚ ਕੁੱਲ 1298 ਲੋਕਾਂ ਦੇ ਸੈਂਪਲ ਲਏ ਗਏ ਹਨ। ਜਿਸ ’ਚ ਕਪੂਰਥਲਾ ਤੋਂ 241, ਫਗਵਾੜਾ ਤੋਂ 90, ਭੁਲੱਥ ਤੋਂ 126, ਸੁਲਤਾਨਪੁਰ ਲੋਧੀ ਤੋਂ 74, ਬੇਗੋਵਾਲ ਤੋਂ 107, ਢਿਲਵਾਂ ਤੋਂ 158, ਕਾਲਾ ਸੰਘਿਆਂ ਤੋਂ 103, ਫੱਤੂਢੀਂਗਾ ਤੋਂ 132, ਪਾਂਛਟਾ ਤੋਂ 161 ਤੇ ਟਿੱਬਾ ਤੋਂ 106 ਲੋਕਾਂ ਦੇ ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ

ਕੋਰੋਨਾ ਅਪਡੇਟ
ਕੁੱਲ ਮਾਮਲੇ-10888
ਠੀਕ ਹੋਏ-9864
ਐਕਟਿਵ ਮਾਮਲੇ-719
ਕੁੱਲ ਮੌਤਾਂ- 305

ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਬਾਰੀ ਦੌਰਾਨ ਮਾਰੀ ਗਈ ਜਲੰਧਰ ਦੀ ਅਮਰਜੀਤ ਕੌਰ, ਸਦਮੇ ’ਚ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


shivani attri

Content Editor

Related News