ਹੁਣ ਤੱਕ ਨਵਾਂਸ਼ਹਿਰ ਜ਼ਿਲੇ ''ਚੋਂ 2038 ਵਿਅਕਤੀ ਆਪਣੇ ਘਰਾਂ ਨੂੰ ਗਏ ਵਾਪਸ

05/25/2020 2:24:49 PM

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)— ਕੁੰਡਾਬੰਦੀ ਦੌਰਾਨ ਘਰ ਅਤੇ ਪਰਿਵਾਰ ਪ੍ਰਤੀ ਉਦਾਸੀਨਤਾ ਮਹਿਸੂਸ ਕਰ ਰਹੇ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੰਭਾਲੀ ਗਈ ਹੈ। ਨਵਾਂਸ਼ਹਿਰ ਜ਼ਿਲਾ ਪ੍ਰਸ਼ਾਸਨ ਵੱਲੋਂ ਬੀਤੇ ਦਿਨ 102 ਵਿਅਕਤੀਆਂ ਨੂੰ ਉੱਤਰ ਪ੍ਰਦੇਸ਼ ਲਈ ਪਟਿਆਲਾ ਰੇਲਵੇ ਸਟੇਸ਼ਨ ਅਤੇ 25 ਵਿਅਕਤੀਆਂ ਨੂੰ ਉਤਰਾਖੰਡ ਲਈ ਰਵਾਨਾ ਕੀਤਾ ਗਿਆ। ਐੱਸ. ਡੀ. ਐੱਮ. ਜਗਦੀਸ਼ ਸਿੰਘ ਜੌਹਲ ਅਨੁਸਾਰ ਬੀਤੇ ਦਿਨ ਕੁੱਲ 4 ਬੱਸਾਂ ਨਵਾਂਸ਼ਹਿਰ ਦੇ ਬੱਸ ਅੱਡੇ ਤੋਂ ਇਨ੍ਹਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਰਵਾਨਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ 'ਚੋਂ 2038 ਵਿਅਕਤੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਰਾਜਾਂ 'ਚ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਮਹਾਂਰਾਸ਼ਟਰ, ਕੇਰਲਾ, ਤਾਮਿਲਨਾਡੂ ਅਤੇ ਉਤਰਾਖੰਡ ਦੇ ਲੋਕ ਸ਼ਾਮਲ ਹਨ। ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਵੀ ਮੌਜੂਦ ਸਨ।

shivani attri

This news is Content Editor shivani attri