ਕੋਰੋਨਾ ਕਾਰਨ 2 ਵਿਅਕਤੀਆਂ ਦੀ ਮੌਤ, 3 ਨਵੇਂ ਮਾਮਲਿਆਂ ਦੀ ਪੁਸ਼ਟੀ

10/17/2020 5:07:26 PM

ਨਵਾਂਸ਼ਹਿਰ (ਤ੍ਰਿਪਾਠੀ)— ਨਵਾਂਸ਼ਹਿਰ ਵਿਖੇ ਕੋਰੋਨਾ ਦੇ 3 ਨਵੇਂ ਪਾਜ਼ੇਟਿਵ ਮਰੀਜ਼ ਮਿਲਣ ਨਾਲ ਕੋਰੋਨਾ ਮਰੀਜ਼ਾਂ ਦਾ ਅੰਕੜਾ 1834 ਹੋ ਗਿਆ। ਹਾਈਪਰਟੈਂਸ਼ਨ ਅਤੇ ਸ਼ੂਗਰ ਨਾਲ ਪੀੜਤ 73 ਸਾਲਾ ਵਿਅਕਤੀ ਦੀ ਸੀ. ਐੱਸ. ਸੀ. ਲੁਧਿਆਣਾ ਅਤੇ ਬਲਾਚੌਰ ਬਲਾਕ ਦੀ 47 ਸਾਲ ਦੀ ਜਨਾਨੀ ਦੀ ਰਜਿੰਦਰ ਹਸਪਤਾਲ ਪਟਿਆਲਾ 'ਚ ਕੋਰੋਨਾ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਵ ਵਾਲਿਆਂ ਦਾ ਅੰਕੜਾ 61 ਹੋ ਗਿਆ ਹੈ।

ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼

ਡਾ.ਰਾਜਿੰਦਰ ਭਾਟੀਆ ਨੇ ਦੱਸਿਆ ਕਿ ਬਲਾਚੌਰ, ਸੁਜੋ ਅਤੇ ਮੁਜਫਰਪੁਰ 'ਚ 1-1 ਨਵਾਂ ਮਾਮਲਾ ਸਾਹਮਣੇ ਆਇਆ ਹੈ। ਡਾ. ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 39,394 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ। ਜਿਸ 'ਚ 1834 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, 1697 ਰਿਕਵਰ ਹੋ ਚੁੱਕੇ ਹਨ, 61 ਦੀ ਮੌਤ ਹੋਈ ਹੈ ਅਤੇ 92 ਐਕਟਿਵ ਮਰੀਜ਼ ਹਨ। ਡਾ. ਭਾਟੀਆ ਨੇ ਦੱਸਿਆ ਕਿ ਜ਼ਿਲੇ 'ਚ 26 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 77 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ. ਭਾਟੀਆ ਨੇ ਦੱਸਿਆ ਕਿ ਅੱਜ 677 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ: ਅਸਥੀਆਂ ਚੁਗਣ ਵੇਲੇ ਮਿਲੀ ਅਜਿਹੀ ਚੀਜ਼, ਜਿਸ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼


shivani attri

Content Editor

Related News