ਨਵਾਂਸ਼ਹਿਰ ਜ਼ਿਲ੍ਹੇ ਵਿਚ ਕੋਰੋਨਾ ਦੇ 22 ਨਵੇਂ ਮਾਮਲੇ, ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 4530

03/06/2021 6:00:26 PM

ਨਵਾਂਸ਼ਹਿਰ (ਤ੍ਰਿਪਾਠੀ) – ਜ਼ਿਲ੍ਹੇ ’ਚ ਸ਼ੁੱਕਰਵਾਰ ਕੋਰੋਨਾ ਦੇ 22 ਨਵੇਂ ਮਰੀਜ਼ ਪਾਏ ਗਏ ਹਨ, ਜਿਸ ਦੇ ਚੱਲਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 4,530 ਹੋ ਗਈ ਹੈ। ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸ਼ੁੱਕਰਵਾਰ ਸੁੱਜੋਂ ਵਿਖੇ 14, ਮੁਕੰਦਪੁਰ ਵਿਖੇ 4, ਬੰਗਾ ਵਿਖੇ 2 ਅਤੇ ਨਵਾਂਸ਼ਹਿਰ ਅਤੇ ਬਲਾਚੌਰ ਵਿਖੇ 1-1 ਨਵਾਂ ਮਾਮਲਾ ਸਾਹਮਣੇ ਆਇਆ ਹੈ। ਡਾ. ਕਪੂਰ ਨੇ ਦੱਸਿਆ ਕਿ 1,34,717 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ ਜਿਸ ’ਚੋਂ 4530 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, 3591 ਰਿਕਵਰ ਹੋ ਚੁੱਕੇ ਹਨ, 124 ਦੀ ਮੌਤ ਹੋਈ ਹੈ ਅਤੇ 822 ਐਕਟਿਵ ਮਰੀਜ਼ ਹਨ। ਡਾ. ਕਪੂਰ ਨੇ ਦੱਸਿਆ ਕਿ ਜਿਲੇ ਵਿੱਚ 26 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 775 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ’ਤੇ ਸਪੀਕਰ ਦੀ ਵੱਡੀ ਕਾਰਵਾਈ, 3 ਦਿਨਾਂ ਲਈ ਕੀਤਾ ਗਿਆ ਮੁਅੱਤਲ

ਸ਼ੁੱਕਰਵਾਰ ਜ਼ਿਲ੍ਹੇ ’ਚ 1227 ਕੋਰੋਨਾ ਸੈਂਪਲ ਲਏ ਗਏ ਹਨ। ਹੁਣ ਤਕ 5689 ਹੈਲਥ ਕੇਅਰ ਅਤੇ ਫਰੰਟ ਲਾਈਨ ਵਰਕਰਜ਼ ਨੂੰ ਕੋਰੋਨਾ ਡੋਜ਼ ਲਗਾਈ ਜਾ ਚੁੱਕੀ ਹੈ, ਜਦਕਿ ਜ਼ਿਲਾ ਸਿਹਤ ਵਿਭਾਗ ਦਾ ਟੀਚਾ 7653 ਹੈ। ਇਸ ਦੌਰਾਨ ਨਵਾਂਸ਼ਹਿਰ ਵਿਖੇ ਬੀਤੇ ਦਿਨੀਂ ਹੋਈ ਕੋਰੋਨਾ ਮੌਤ ’ਚ ਅੱਜ ਜ਼ਿਲਾ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸ਼ਮਸ਼ਾਨਘਾਟ ’ਚ ਲਾਸ਼ ਦਾ ਅੰਤਿਮ ਸੰਸਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਕਰਵਾਇਆ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ ਆਏ ਫਰਾਡ ਫੋਨ ਤਾਂ ਹੋ ਜਾਓ ਸਾਵਧਾਨ, ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ


shivani attri

Content Editor

Related News