ਫਗਵਾੜਾ ’ਚ ਕੋਰੋਨਾ ਦਾ ਧਮਾਕਾ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

02/28/2021 1:39:27 PM

ਫਗਵਾੜਾ (ਜਲੋਟਾ)- ਫਗਵਾੜਾ ’ਚ ਲਗਾਤਾਰ ਹੋ ਰਹੇ ਕੋਰੋਨਾ ਬਲਾਸਟ ਕਿਸੇ ਵੱਡੇ ਖ਼ਤਰੇ ਦਾ ਸੰਕੇਤ ਹਨ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ, ਜਿਸ ਉਤੇ ਜੇਕਰ ਸਮਾਂ ਰਹਿੰਦੇ ਕਾਬੂ ਨਾ ਕੀਤਾ ਗਿਆ ਤਾਂ ਹਾਲਾਤ ਆਉਣ ਵਾਲੇ ਦਿਨਾਂ ’ਚ ਹੋਰ ਵੀ ਭਿਆਨਕ ਵੇਖਣ ਨੂੰ ਮਿਲ ਸਕਦੇ ਹਨ। ਇਸੇ ਦੌਰਾਨ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਫਗਵਾੜਾ ਵਿਖੇ 2 ਹੋਰ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ਜਦਕਿ 25 ਲੋਕਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫਗਵਾੜਾ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਕਮਲ ਕਿਸ਼ੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਾਨਕ ਗੁਰੂ ਹਰਕ੍ਰਿਸ਼ਨ ਨਗਰ ਦੀ ਗਲੀ ਨੰਬਰ 3 ’ਚ ਰਹਿਣ ਵਾਲੇ 75 ਸਾਲ ਉਮਰ ਦੇ ਇਕ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ ਜਦਕਿ ਇਸੇ ਤਰ੍ਹਾਂ ਸਥਾਨਕ ਸੁਭਾਸ਼ ਨਗਰ ਇਲਾਕੇ ’ਚ ਰਹਿਣ ਵਾਲੇ ਇਕ 87 ਸਾਲਾ ਬਜ਼ੁਰਗ ਦੀ ਕੋਵਿਡ 19 ਨਾਲ ਮੌਤ  ਹੋ ਗਈ ਹੈ। 

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਗਵਾੜਾ ਦੇ ਵੱਖ-ਵੱਖ ਹਿੱਸਿਆਂ ਵਿਚੋਂ ਕਰੀਬ 25 ਹੋਰ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਪਾਇਆ ਗਿਆ ਹੈ। ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਜਿਹੜੇ 2 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ, ਉਨ੍ਹਾਂ ਦੀਆ ਲਾਸ਼ਾਂ ਦਾ ਅੰਤਿਮ ਸੰਸਕਾਰ ਸਿਹਤ ਮਹਿਕਮੇ ਦੀਆਂ ਟੀਮਾਂ ਦੀ ਮੌਜੂਦਗੀ ’ਚ ਸੰਬੰਧਤ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੀ ਹਾਜਰੀ ’ਚ ਨਿਯਮਾਂ ਮੁਤਾਬਕ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

ਦੱਸਣਯੋਗ ਹੈ ਕਿ ਫਗਵਾੜਾ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਚ ਲਗਾਤਾਰ ਵਾਧਾ ਦਰਜ ਹੋ ਰਿਹਾ ਹੈ ਅਤੇ ਬੀਤੇ ਇਕ ਹਫ਼ਤੇ ਦੌਰਾਨ ਕਵਿਡ-19 ਦੇ ਮਾਮਲਿਆਂ ’ਚ ਜਿੱਥੇ ਭਾਰੀ ਉਛਾਲ ਵੇਖਣ ਨੂੰ ਮਿਲਿਆ ਹੈ ਉੱਥੇ ਹੀ ਕੋਰੋਨਾ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸਰਕਾਰੀ ਅਮਲਾ ਹਰ ਤਰ੍ਹਾਂ ਦੀ ਸੁਰੱਖਿਆ ਅਪਨਾਉਣ ਦੇ ਦਾਅਵੇ ਕਰ ਰਿਹਾ ਹੈ ਉਥੇ ਹੀ ਸਥਾਨਕ ਬਾਜ਼ਾਰਾਂ ’ਚ ਆਮ ਲੋਕਾਂ ਦੀ ਭਾਰੀ ਭੀੜ ਦੇ ਹਜੂਮ, ਲੋਕਾਂ ਦੇ ਬਿਨਾਂ ਮੂੰਹ ਤੇ ਮਾਸਕ ਪਾਏ ਹੋਏ ਬਾਜ਼ਾਰਾਂ ’ਚ ਘੁੰਮਣ ਦੇ ਦੌਰ ਅਤੇ ਕਿਤੇ ਵੀ  ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਅਤੇ ਹੱਥਾਂ ਨੂੰ ਸੇਂਨੇਟਾਈਜ਼ ਨਾ ਕਰਨ ਦੀ ਆਦਤ ਬਣ ਚੁੱਕੀ ਹੈ। 

ਇਹ ਵੀ ਪੜ੍ਹੋ: ਪਤੀ ਦਾ ਖ਼ੌਫ਼ਨਾਕ ਕਾਰਾ, ਰਾਤ ਨੂੰ ਸੁੱਤੀ ਪਈ ਪਤਨੀ ’ਤੇ ਸੁੱਟ ਦਿੱਤਾ ਗਰਮਾ-ਗਰਮ ਤੇਲ

ਇਸ ਦੇ ਚੱਲਦਿਆਂ ਫਗਵਾੜਾ ’ਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲੇ ਭਿਆਨਕ ਰੂਪ ਲੈਂਦੇ ਸਾਫ਼ ਵਿਖਾਈ ਦੇ ਰਹੇ ਹਨ । ਜਾਣਕਾਰਾਂ ਮੁਤਾਬਕ ਜੇਕਰ ਹੁਣ ਵੀ ਸਮੇਂ ਰਹਿੰਦੇ ਜਿਲਾ ਕਪੂਰਥਲਾ ਦੇ ਸਰਕਾਰੀ ਅਮਲੇ ਨੇ ਜਨਹਿੱਤ ’ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਰਕਾਰੀ ਪੱਧਰ ਉਤੇ ਐਲਾਨੇ ਗਏ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰਵਾਈ ਤਾਂ ਇਸ ਦੇ ਸਿੱਟੇ ਆਉਣ ਵਾਲੇ ਸਮੇਂ ’ਚ ਬਹੁਤ ਭਿਆਨਕ ਵੇਖਣ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ


shivani attri

Content Editor

Related News