ਫਗਵਾੜਾ ਦੇ ਐੱਸ. ਡੀ. ਐੱਮ ਨਿਕਲੇ ਕੋਰੋਨਾ ਪਾਜ਼ੇਟਿਵ

07/09/2020 5:31:30 PM

ਫਗਵਾੜਾ (ਹਰਜੋਤ)— ਦੇਸ਼ ਭਰ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਇਹ ਕੋਰੋਨਾ ਸਰਕਾਰੀ ਅਧਿਕਾਰੀਆਂ ਤੱਕ ਵੀ ਪਹੁੰਚਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਫਗਵਾੜਾ ਦੇ ਐੱਸ. ਡੀ. ਐੱਮ. ਨੂੰ ਵੀ ਕੋਰੋਨਾ ਪਾਜ਼ੇਟਿਵ ਹੋਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ: ਕਲਯੁਗੀ ਨੂੰਹ ਦੀ ਖ਼ੌਫਨਾਕ ਹਰਕਤ, ਭੈਣ ਤੇ ਆਪਣੇ ਦੋਸਤ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ

ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਇਸ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਐੱਸ. ਡੀ. ਐੱਮ. ਦਾ ਵੀਰਵਾਰ ਟਰੂਲੈੱਟ ਟੈਸਟ ਫਗਵਾੜਾ ਦੇ ਸਿਵਲ ਹਸਪਤਾਲ 'ਚ ਕਰਵਾਇਆ ਗਿਆ ਸੀ, ਜਿਸ ਦੀ ਆਈ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ ਨੂੰ ਘਰ 'ਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ।

ਐੱਸ. ਐੱਮ. ਓ. ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਇਹ ਐਮਰਜੈਂਸੀ ਟੈਸਟ ਹੋਇਆ ਹੈ ਜਦਕਿ ਰੁਟੀਨ ਦਾ ਟੈਸਟ ਵੀ ਭੇਜਿਆ ਗਿਆ ਹੈ, ਜਿਸ ਦੀ ਰਿਪੋਰਟ 1-2 ਦਿਨ 'ਚ ਆਵੇਗੀ। ਉਨ੍ਹਾਂ ਦੱਸਿਆ ਕਿ ਐੱਸ. ਡੀ. ਐੱਮ. ਦੇ ਦਫ਼ਤਰ 'ਚ ਕੰਮ ਕਰਦੇ ਸਟਾਫ਼ ਦੀ ਵੀਰਵਾਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ 'ਕੋਰੋਨਾ' ਕਾਰਨ ਪਹਿਲੀ ਮੌਤ, ਜਲੰਧਰ ਦੇ ਸਿਵਲ ਹਸਪਤਾਲ 'ਚ ਵਿਅਕਤੀ ਨੇ ਤੋੜਿਆ ਦਮ


shivani attri

Content Editor

Related News