ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਕਾਰਨ 1 ਵਿਅਕਤੀ ਦੀ ਮੌਤ, 29 ਪਾਜ਼ੇਟਿਵ

12/11/2020 1:14:54 PM

ਰੂਪਨਗਰ (ਵਿਜੇ ਸ਼ਰਮਾ)— ਜ਼ਿਲ੍ਹੇ 'ਚ ਕੋਰੋਨਾ ਕਾਰਨ 1 ਵਿਅਕਤੀ ਦੀ ਮੌਤ ਹੋਣ ਅਤੇ 29 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ 'ਚ 87239 ਸੈਂਪਲ ਲਏ ਗਏ ਜਿਨ੍ਹਾਂ 'ਚੋਂ 83229 ਦੀ ਰਿਪੋਰਟ ਨੈਗੇਟਿਵ ਆਈ ਅਤੇ 1647 ਦੀ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲ੍ਹੇ 'ਚ 3067 ਲੋਕ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਹਨ ਅਤੇ 2629 ਰਿਕਵਰ ਹੋਏ ਹਨ ਜਦਕਿ ਅੱਜ ਵੀ ਕੋਰੋਨਾ ਤੋਂ ਠੀਕ ਹੋਣ ਵਾਲੇ 29 ਲੋਕਾਂ ਨੂੰ ਡਿਸਚਾਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

ਜ਼ਿਲ੍ਹੇ 'ਚ ਕੋਰੋਨਾ ਦੇ 220 ਐਕਟਿਵ ਕੇਸ ਹਨ ਜਦਕਿ ਕੋਰੋਨਾ ਸੰਕ੍ਰਮਿਤ ਕਾਰਨ ਹੁਣ ਤੱਕ ਜ਼ਿਲ੍ਹੇ 'ਚ ਹੋਈਆਂ ਮੌਤਾਂ ਦਾ ਆਂਕੜਾ 155 ਹੈ। ਸਿਹਤ ਮਹਿਕਮੇ ਵੱਲੋਂ ਅੱਜ 868 ਸੈਂਪਲ ਲਏ ਗਏ ਹਨ। ਜ਼ਿਲ੍ਹੇ 'ਚ ਜਿਹੜੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਉਨ੍ਹਾਂ 'ਚ ਰੂਪਨਗਰ ਤੋਂ 8, ਨੰਗਲ ਤੋਂ 6, ਭਰਤਗੜ੍ਹ ਤੋਂ 4, ਸ੍ਰੀ ਚਮਕੌਰ ਸਾਹਿਬ ਤੋਂ 3, ਸ੍ਰੀ ਅਨੰਦਪੁਰ ਸਾਹਿਬ ਤੋਂ 3, ਨੂਰਪੁਰਬੇਦੀ ਤੋਂ 3, ਮੋਰਿੰਡਾ ਤੋਂ 2 ਲੋਕ ਸ਼ਾਮਲ ਦੱਸੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕੋਰੋਨਾ ਕਾਰਨ ਹੋਈ ਮੌਤ 'ਚ 49 ਸਾਲਾ ਵਿਅਕਤੀ ਬਲਾਕ ਸ੍ਰੀ ਕੀਰਤਪੁਰ ਸਾਹਿਬ (ਰੂਪਨਗਰ) ਨਾਲ ਸਬੰਧਤ ਦੱਸਿਆ ਗਿਆ ਹੈ ਜੋ ਸ਼ੈਲਬੀ ਹਸਪਤਾਲ ਮੋਹਾਲੀ 'ਚ ਜ਼ੇਰੇ ਇਲਾਜ ਸੀ।

ਇਹ ਵੀ ਪੜ੍ਹੋ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ


shivani attri

Content Editor

Related News