ਜ਼ਿਲ੍ਹਾ ਰੂਪਨਗਰ ''ਚ ਕੋਰੋਨਾ ਪੀੜਤ 1 ਵਿਅਕਤੀ ਦੀ ਮੌਤ, 39 ਪਾਜ਼ੇਟਿਵ

10/07/2020 3:24:27 PM

ਰੂਪਨਗਰ (ਵਿਜੇ ਸ਼ਰਮਾ)— ਰੂਪਨਗਰ ਜ਼ਿਲੇ 'ਚ ਮੰਗਲਵਾਰ ਨੂੰ ਕੋਰੋਨਾ ਪੀੜਤ 1 ਵਿਅਕਤੀ ਦੀ ਮੌਤ ਹੋ ਗਈ ਅਤੇ 39 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 408 ਹੋ ਗਈ ਹੈ।

ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲੇ 'ਚ ਹੁਣ ਤੱਕ 50847 ਸੈਂਪਲ ਲਏ ਗਏ ਜਿਨ੍ਹਾਂ 'ਚੋਂ 48603 ਦੀ ਰਿਪੋਰਟ ਨੈਗੇਟਿਵ ਆਈ ਅਤੇ 510 ਦੀ ਰਿਪੋਰਟ ਪੈਂਡਿੰਗ ਹੈ। ਜ਼ਿਲ੍ਹੇ 'ਚ ਹੁਣ ਤੱਕ 2230 ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ ਅਤੇ 1737 ਰਿਕਵਰ ਹੋਏ ਹਨ। ਕੋਰੋਨਾ ਤੋਂ ਠੀਕ ਹੋਣ ਵਾਲੇ 38 ਲੋਕਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਮਹਿਕਮੇ ਵੱਲੋਂ ਮੰਗਲਵਾਰ 556 ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ: ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਨੌਜਵਾਨ ਨੂੰ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼

ਜ਼ਿਲ੍ਹੇ 'ਚ ਹੋਈ ਮੌਤ ਨਾਲ ਕੋਰੋਨਾ ਸੰਕ੍ਰਮਿਤ ਮੌਤਾਂ ਦਾ ਅੰਕੜਾ ਹੁਣ ਤੱਕ ਦਾ 85 ਹੋ ਚੁੱਕਾ ਹੈ। ਜਿਹੜੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਉਨ੍ਹਾਂ 'ਚ ਰੂਪਨਗਰ ਤੋਂ 13, ਭਰਤਗੜ੍ਹ ਤੋਂ 7, ਸ੍ਰੀ ਅਨੰਦਪੁਰ ਸਾਹਿਬ ਤੋਂ 7, ਨੰਗਲ ਤੋਂ 11 ਅਤੇ ਸ੍ਰੀ ਚਮਕੌਰ ਸਾਹਿਬ ਤੋਂ 1 ਵਿਅਕਤੀ ਸ਼ਾਮਲ ਹੈ।ਕੋਰੋਨਾ ਸੰਕ੍ਰਮਿਤ ਅੱਜ ਨੰਗਲ ਦੇ 88 ਸਾਲਾ ਵਿਅਕਤੀ ਦੀ ਮੌਤ ਹੋ ਗਈ ਜੋ ਕਿ ਰਜਿੰਦਰਾ ਹਸਪਤਾਲ ਪਟਿਆਲਾ 'ਚ ਜ਼ੇਰੇ ਇਲਾਜ ਸੀ।

ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ

shivani attri

This news is Content Editor shivani attri