ਰੂਪਨਗਰ ਜ਼ਿਲ੍ਹੇ ਵਿਚ ਕੋਰੋਨਾ ਦੇ 105 ਨਵੇਂ ਮਾਮਲੇ, ਇਕ ਦੀ ਮੌਤ
Sunday, Apr 04, 2021 - 12:15 PM (IST)
ਰੂਪਨਗਰ (ਕੈਲਾਸ਼)- ਰੂਪਨਗਰ ’ਚ ਕੋਰੋਨਾ ਰੋਗੀਆਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਵੀ ਜ਼ਿਲ੍ਹੇ ’ਚ 105 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਨਾਲ ਕੋਰੋਨਾ ਐਕਟਿਵ ਮਰੀਜ਼ਾਂ ਦਾ ਅੰਕੜਾ 797 ਹੋ ਗਿਆ ਹੈ। ਇਸ ਦੇ ਨਾਲ ਹੀ ਇਕ 75 ਸਾਲਾ ਪਿੰਡ ਭੰਗਲ, ਬਲਾਕ ਨੂਰਪੁਰਬੇਦੀ ਦੇ ਵਿਅਕਤੀ ਦੀ ਜੋ ਕਿ ਸ਼ੂਗਰ ਦਾ ਮਰੀਜ਼ ਸੀ ਦੀ ਮੌਤ ਹੋ ਗਈ। ਜ਼ਿਲ੍ਹੇ ’ਚ ਹੁਣ ਤੱਕ 208 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ 64 ਲੋਕਾਂ ਨੂੰ ਸਿਹਤਮੰਦ ਹੋਣ ’ਤੇ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਖੇਤਰ ਤੋਂ 52, ਨੰਗਲ ਤੋਂ 13, ਸ਼੍ਰੀ ਚਮਕੌਰ ਸਾਹਿਬ ਤੋਂ 6, ਸ੍ਰੀ ਅਨੰਦਪੁਰ ਸਾਹਿਬ ਤੋਂ 26 ਅਤੇ ਮੋਰਿੰਡਾ ਤੋਂ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਤੱਕ ਜ਼ਿਲੇ ’ਚ 164378 ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ 157968 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 5484 ਤੱਕ ਕੋਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚ ਚੁੱਕਾ ਹੈ। ਹੁਣ ਤੱਕ 4479 ਮਰੀਜ਼ਾਂ ਨੇ ਕੋਰੋਨਾ ’ਤੇ ਜਿੱਤ ਹਾਸਲ ਕੀਤੀ ਹੈ। ਸ਼ਨੀਵਾਰ ਕੁੱਲ 925 ਸੈਂਪਲ ਲਏ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ