ਐੱਸ. ਪੀ. ਵਲੋਂ ਕੋਵਿਡ ਸਬੰਧੀ ਸਰਕਾਰੀ ਹੁਕਮਾਂ ਤੇ ਪਾਬੰਦੀਆਂ ਬਾਰੇ ਕਰਵਾਇਆ ਜਾਣੂੰ

04/22/2021 4:15:09 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕੋਵਿਡ-19 ਦੇ ਕੇਸਾਂ ਵਿੱਚ ਦੋਬਾਰਾ ਤੋਂ ਦਿਨ-ਪ੍ਰਤੀ ਦਿਨ ਵੱਧਣ ਦੇ ਮੱਦੇਨਜ਼ਰ ਲੋਕਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਲਾਇਆ ਗਈਆਂ ਕੁਝ ਪਾਬੰਦੀਆਂ ਦਾ ਪਾਲਣ ਕੀਤਾ ਜਾਵੇ। ਇਸ ਗੱਲ ਦਾ ਪ੍ਰਗਟਾਵਾ ਐੱਸ. ਪੀ. (ਪੀ. ਬੀ. ਆਈ) ਮਨਦੀਪ ਸਿੰਘ ਨੇ ਟਾਂਡਾ ਦੇ ਇਕ ਪੈਲਸ ਵਿੱਚ ਹੋਈ ਮੀਟਿੰਗ ਦੌਰਾਨ ਕੀਤਾ। ਉਹ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੀ ਮੌਜੂਦਗੀ ਵਿੱਚ ਇਲਾਕੇ ਦੇ ਜਨ ਪ੍ਰਤੀਨਿਧੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਰਕਾਰੀ ਵੱਲੋਂ ਜਾਰੀ ਨਵੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੀ ਇੰਨਬਿੰਨ ਪਾਲਣਾ ਕਰਨ ਜਾਗਰੂਕਤਾ ਦਾ ਸੰਚਾਰ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਅਤੇ ਸਿਹਤ ਸਲਾਹਕਾਰੀਆਂ ਮੰਨਣ  ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ  ਜ਼ਿਲੇ ਵਿੱਚ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਮੁਤਾਬਕ ਹੁਣ ਨਾਈਟ ਕਰਫ਼ਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ।  

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

PunjabKesari

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾਅ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਾਰੇ ਰੈਸਟੋਰੈਂਟ ਅਤੇ ਹੋਟਲ ਬੰਦ ਰਹਿਣਗੇ ਅਤੇ ਸਿਰਫ਼ ਖਾਣਾ ਘਰ ਲੈ ਕੇ ਜਾਣ ਅਤੇ ਹੋਮ ਡਲੀਵਰੀ ਦੀ ਆਗਿਆ ਦਿੱਤੀ ਗਈ ਹੈ। ਵਿਆਹਾਂ/ਅੰਤਿਮ ਸਸਕਾਰ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਹ ਵਿਅਕਤੀ ਜੋ ਕਿਤੇ ਵੀ ਵੱਡੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਏ ਹਨ, ਉਨਾਂ ਨੂੰ ਘਰ ਵਾਪਸੀ ’ਤੇ ਪ੍ਰੋਟੋਕੋਲ ਅਨੁਸਾਰ ਪੰਜ ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣਾ ਪਵੇਗਾ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਜਲੰਧਰ ਦੇ ਡੀ. ਸੀ. ਨੇ ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਐਤਵਾਰ ਨੂੰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਮਾਲ, ਦੁਕਾਨਾਂ, ਰੈਸਟੋਰੈਂਟ ਅਤੇ ਹੋਟਲ ਅਤੇ ਹਫਤਾਵਰੀ ਬਾਜ਼ਾਰ ਬੰਦ ਰਹਿਣਗੇ।  ਉਨਾਂ ਕਿਹਾ ਕਿ ਸਰਕਾਰੀ  ਹੁਕਮਾਂ, ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਵੀ ਮੌਜੂਦ ਸਨ | ਇਸ ਮੌਕੇ ਪੰਚ ਸਰਪੰਚ, ਕੌਂਸਲਰ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ


shivani attri

Content Editor

Related News