ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡੀ .ਐੱਸ.ਪੀ. ਟਾਂਡਾ

04/18/2021 3:11:40 PM

ਟਾਂਡਾ ਉੜਮੁੜ (ਪੰਡਿਤ)- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਨੇ ਮੈਰਿਜ ਪੈਲਸਾਂ , ਢਾਬੇ, ਮੌਲ ਅਤੇ ਰੈਸਟੋਰੈਂਟ ਵਾਲਿਆਂ ਨਾਲ ਮੀਟਿੰਗ ਕੀਤੀ ਹੈ ਅਤੇ ਕੋਵਿਡ ਸੰਬੰਧੀ ਨਵੀਆਂ ਗਾਈਡਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਡੀ. ਐੱਸ. ਪੀ. ਖੱਖ ਨੇ ਨਾਈਟ ਕਰਫ਼ਿਊ ਦੀ ਉਲੰਘਣਾ ਨਾ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਲੋਕਾਂ ਨੂੰ ਕੋਵਿਡ ਹਦਾਇਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਅਤੇ ਸਿੱਖਿਅਤ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ

ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜਨਤਕ ਥਾਵਾਂ ’ਤੇ ਇਕੱਠ ਤੋਂ ਬਚਣ ਅਤੇ ਮੈਰਿਜ ਪੈਲੇਸਾਂ ਵਿਚ ਇੰਡੋਰ ਅਤੇ ਆਉਟਡੋਰ 50-50ਤੋਂ ਵੱਧ ਵਿਅਕਤੀ ਇਕੱਠੇ ਨਾ ਹੋਣ ਸਬੰਧੀ ਦਿਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ-ਨਾਲ ਜਾਣਬੁਝ ਕੇ ਸਿਹਤ ਸਲਾਹਕਾਰੀਆਂ ਅਤੇ ਮਾਸਕ ਪਾਉਣ ਆਦਿ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਪੁਰਜ਼ੋਰ ਅਪੀਲ ਕੀਤੀ ਕਿ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫ਼ਿਊ ਜਾਰੀ ਹੈ, ਜਿਸ ਦੀ ਉਲੰਘਣਾ ਨਾ ਕੀਤੀ ਜਾਵੇ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ


shivani attri

Content Editor

Related News