ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਝੂਠੀਆਂ ਖਬਰਾਂ ਨੇ ਆਸ਼ਾ ਵਰਕਰਾਂ ਦੀਆਂ ਵਧਾਈਆਂ ਮੁਸ਼ਕਿਲਾਂ

08/28/2020 4:40:59 PM

ਭੋਗਪੁਰ (ਰਾਜੇਸ਼ ਸੂਰੀ)— ਕੋਰੋਨਾ ਟੈਸਟ ਲਈ ਨਮੂਨੇ ਕਰਵਾਉਣ ਲਈ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਸਮੇਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਝੂਠੀਆਂ ਖਬਰਾਂ ਕਾਰਨ ਭਾਰੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੋਂ ਤੱਕ ਕਿ ਪਿੰਡਾਂ 'ਚ ਕੋਰੋਨਾ ਜਾਂਚ ਲਈ ਨਮੂਨੇ ਲੈਣ ਆਈਆਂ ਟੀਮਾਂ ਦਾ ਬਾਈਕਾਟ ਹੋਣ ਦੀਆਂ ਖਬਰਾਂ ਵੀ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ। ਸਰਕਾਰੀ ਹਸਪਤਾਲ 'ਚ ਮਰੀਜ਼ਾਂ ਦੀ ਖਜਲ-ਖੁਆਰੀ ਹੋਣ ਤੋਂ ਤੰਗ ਆਏ ਲੋਕਾਂ ਨੇ ਕੋਰੋਨਾ ਟੈਸਟ ਲਈ ਪ੍ਰੇਰਿਤ ਕਰਨ ਵਾਲੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਆਪਣੇ ਰੋਹ ਦਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ: ਨਿੱਜੀ ਹਸਪਤਾਲ 'ਚ ਡਿਲਿਵਰੀ ਲਈ ਆਈ ਜਨਾਨੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਯੂਨੀਅਨ ਪੰਜਾਬ ਦੀ ਸੁਬਾਈ ਆਗੂ ਮਨਦੀਪ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ, ਸੱਕਤਰ ਅਮ੍ਰਿਤਪਾਲ ਕੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਹੈ। ਉਨ੍ਹਾਂ ਕਿਹਾ ਵੀਡੀਓ ਦੌਰਾਨ ਆਸ਼ਾ ਵਰਕਰਾਂ ਨੂੰ ਕੋਰੋਨਾ ਪਾਜ਼ੇਟਿਵ ਮਰੀਜ਼ ਦੇ 50 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਮਿਲਣ ਅਤੇ ਹਰ ਆਸ਼ਾ ਵਰਕਰ ਨੂੰ ਲਾਜ਼ਮੀ ਤੌਰ 'ਤੇ ਰੋਜ਼ ਦੋ ਮਰੀਜ਼ ਕੋਰੋਨਾ ਟੈਸਟ ਲਈ ਸੈਂਪਲ ਕਰਵਾਉਣ ਲਈ ਲਿਆਉਣ ਦੀ ਝੂਠੀ ਅਫ਼ਵਾਹ ਫੈਲਾਉਣ ਕਾਰਨ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ 'ਚ ਆਸ਼ਾ ਵਰਕਰਾਂ ਨੂੰ ਪਿੰਡ 'ਚ ਨਾ ਵੜਨ ਦੇਣ ਦੇ ਸੁਨੇਹੇ ਫ਼ੈਲਣ ਕਾਰਨ ਆਸ਼ਾ ਵਰਕਰਾਂ ਨੂੰ ਗਰਭਵਤੀ ਔਰਤਾਂ ਦੀ ਸਾਂਭ ਸੰਭਾਲ ਲਈ ਉਨ੍ਹਾਂ ਦੇ ਘਰਾਂ 'ਚ ਜਾਣਾ ਮੁਸ਼ਕਿਲ ਹੋ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਮੁੜ ਕੋਰੋਨਾ ਦੇ ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 5900 ਤੋਂ ਪਾਰ

ਜਲੰਧਰ ਦੇ ਇਕ ਦੋ ਪਿੰਡਾਂ ਵਿਚ ਕੋਰੋਨਾ ਸੈਂਪਲ ਲੈਣ ਗਏ ਵਰਕਰਾਂ ਨੂੰ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ ਹੈ। ਸਿਵਲ ਸਰਜਨ ਜਲੰਧਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਦੇ ਧਿਆਨ 'ਚ ਲਿਆ ਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਪਹਿਲਾਂ ਹੀ ਕੋਰੋਨਾ ਲਾਗ ਦੀ ਸੰਕਟਮਈ ਸਥਿਤੀ 'ਚ ਆਰਥਿਕ ਤੌਰ 'ਤੇ ਮਾੜੇ ਹਾਲਾਤਾਂ 'ਚ ਗ਼ੁਜ਼ਾਰਾ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਸ਼ਰਮਨਾਕ! ਹੁਣ ਜਲੰਧਰ 'ਚ ਨੂੰਹ ਨੇ ਘਰੋਂ ਕੱਢੀ ਸੱਸ, ਜਾਣੋ ਕੀ ਹੈ ਮਾਮਲਾ (ਵੀਡੀਓ)

ਪਿੰਡਾਂ ਉਨ੍ਹਾਂ ਦੇ ਬਾਈਕਾਟ ਅਤੇ ਮਾਨ ਸਨਮਾਨ ਦੇ ਵਿਰੁੱਧ ਝੂਠੇ ਸੁਨੇਹੇ ਕਾਰਨ ਉਨ੍ਹਾਂ ਦਾ ਸਰਕਾਰੀ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਮਨਦੀਪ ਕੌਰ ਬਿਲਗਾ, ਅਮ੍ਰਿਤ ਪਾਲ ਕਰਤਾਰਪੁਰ, ਗੁਰਜੀਤ ਕੌਰ ਸ਼ਾਹਕੋਟ,ਸੀਤਾ ਆਦਮਪੁਰ, ਸੁਖਨਿੰਦਰ ਕੋਰ ਬੜਾ ਪਿੰਡ, ਕਵਿਤਾ ਕਾਲਾ ਬੱਕਰਾ, ਰਾਜ ਰਾਣੀ ਮਹਿਤਪੁਰ,ਰਾਜ ਰਾਣੀ ਜਮਸ਼ੇਰ, ਆਸ਼ਾ ਗੁਪਤਾ ਜਲੰਧਰ, ਕੁਲਜੀਤ ਕੌਰ ਜਡਿੰਆਲਾ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਹੋ ਜਿਹੀਆਂ ਝੂਠੀਆਂ ਖਬਰਾਂ ਪੇਸ਼ ਕਰਨ ਵੈਬ ਚੈਨਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਸਹਿਯੋਗ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵਰਕਰ  ਦਾ ਨੁਕਸਾਨ ਹੋਇਆ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ।

ਇਹ ਵੀ ਪੜ੍ਹੋ: ਡਾਕਟਰ ਬੀਬੀ ਦੀ ਗੁੰਡਾਗਰਦੀ, ਗਰਭਵਤੀ ਜਨਾਨੀ ਨੂੰ ਧੱਕੇ ਮਾਰ ਸਿਵਲ ਹਸਪਤਾਲ 'ਚੋਂ ਕੱਢਿਆ ਬਾਹਰ


shivani attri

Content Editor

Related News