ਜਲੰਧਰ ’ਚ ਸ਼ਨੀਵਾਰ 379 ਲੋਕਾਂ ਦਾ ਨਾਕਿਆਂ ’ਤੇ ਹੋਇਆ ਕੋਵਿਡ ਟੈਸਟ : ਗੁਰਪ੍ਰੀਤ ਸਿੰਘ ਭੁੱਲਰ

03/21/2021 10:57:07 AM

ਜਲੰਧਰ (ਸੁਧੀਰ)– ਕੋਰੋਨਾ ਵਾਇਰਸ ਤੋਂ ਬਚਾਅ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਨੀਵਾਰ ਕਮਿਸ਼ਨਰੇਟ ਪੁਲਸ ਨੇ ਕੋਵਿਡ-19 ਪ੍ਰੋਟੋਕਾਲਜ਼ ਦੀ ਉਲੰਘਣਾ ਕਰਨ ਵਾਲੇ 379 ਲੋਕਾਂ ਦੇ ਪੁਲਸ ਨਾਕਿਆਂ ’ਤੇ ਕੋਵਿਡ ਟੈਸਟ ਕਰਵਾਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਮਿਸ਼ਨਰੇਟ ਪੁਲਸ ਵੱਲੋਂ ਪੂਰੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਕਰੀਬ 126 ਨਾਕੇ ਲਾਏ ਗਏ। ਮਾਸਕ ਨਾ ਪਹਿਨਣ ਵਾਲੇ ਲੋਕਾਂ ਨੂੰ ਜੁਰਮਾਨਾ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਨਜ਼ਦੀਕੀ ਸਿਹਤ ਸੈਂਟਰ ਵਿਚ ਕੋਵਿਡ-19 ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ :  ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

ਪੁਲਸ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਿਹਤ ਸੰਕਟ ਕਾਰਣ ਸਮਾਜ ਦੀ ਭਲਾਈ ਲਈ ਕੁਝ ਦਿਸ਼ਾ-ਨਿਰਦੇਸ਼, ਜਿਨ੍ਹਾਂ ਨੂੰ ਉਚਿਤ ਕੋਵਿਡ ਵਤੀਰੇ ਵਜੋਂ ਵੀ ਜਾਣਿਆ ਜਾਂਦਾ ਹੈ, ਲਾਗੂ ਕੀਤੇ ਗਏ ਹਨ। ਕਿਸੇ ਨੂੰ ਵੀ ਉਕਤ ਸਾਵਧਾਨੀਆਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਇਸ ਨਾਲ ਸਾਡੀ ਸਿਹਤ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਹੋਣ ਦਾ ਜੋਖ਼ਮ ਹੋ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੋਵਿਡ ਪ੍ਰੋਟੋਕਾਲਜ਼ ਦੀ ਜ਼ਿੰਮੇਵਾਰੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਸੀ. ਪੀ. ਨੇ ਕਿਹਾ ਕਿ ਸ਼ਹਿਰ ਵਿਚ ਰਾਤ ਦੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਕਮਿਸ਼ਨਰੇਟ ਪੁਲਸ ਦੀਆਂ ਵਿਸ਼ੇਸ਼ ਟੀਮਾਂ ਅਤੇ ਪੀ. ਸੀ. ਆਰ. ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਸ਼ਹਿਰ ਵਿਚ 126 ਵਿਸ਼ੇਸ਼ ਨਾਕੇ ਲਾਏ ਗਏ ਸਨ ਅਤੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਮੌਕੇ ’ਤੇ ਹੀ ਜੁਰਮਾਨਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਕੋਵਿਡ ਟੈਸਟ ਵੀ ਕਰਵਾਏ ਗਏ ਤਾਂ ਕਿ ਲੋਕ ਘਰਾਂ ਵਿਚੋਂ ਨਿਕਲਣ ਸਮੇਂ ਮਾਸਕ ਪਹਿਨਣ ਦੇ ਨਾਲ-ਨਾਲ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਪਾਲਣਾ ਜ਼ਰੂਰ ਕਰਨ।

ਇਹ ਵੀ ਪੜ੍ਹੋ :ਬਰਗਾੜੀ ਕਾਂਡ ਦੇ ਦੋਸ਼ੀ ਜਲਦ ਹੋਣਗੇ ਬੇਨਕਾਬ, ਹੋਵੇਗੀ ਸਖ਼ਤ ਕਾਰਵਾਈ : ਜਾਖੜ

ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 182 ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਤੋਂ ਬਚਾਅ ਲਈ ਪੁਲਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਸਕ ਪਹਿਨਣ ਦੇ ਨਾਲ-ਨਾਲ ਸਮਾਜਿਕ ਦੂਰੀ ਸਮੇਤ ਹੋਰ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ।

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News