ਜਲੰਧਰ: ਵਰਕਰਾਂ ਨੂੰ ਕੋਰੋਨਾ ਦੀ ਦੂਜੀ ਡੋਜ਼ ਲਗਵਾਉਣ ਲਈ 6 ਹਫ਼ਤਿਆਂ ਤੋਂ ਪਰੇਸ਼ਾਨ ਹੋ ਰਹੇ ਫੈਕਟਰੀਆਂ ਦੇ ਮਾਲਕ

Friday, May 14, 2021 - 10:49 AM (IST)

ਜਲੰਧਰ: ਵਰਕਰਾਂ ਨੂੰ ਕੋਰੋਨਾ ਦੀ ਦੂਜੀ ਡੋਜ਼ ਲਗਵਾਉਣ ਲਈ 6 ਹਫ਼ਤਿਆਂ ਤੋਂ ਪਰੇਸ਼ਾਨ ਹੋ ਰਹੇ ਫੈਕਟਰੀਆਂ ਦੇ ਮਾਲਕ

ਜਲੰਧਰ (ਸੋਨੂੰ)- ਸਰਕਾਰ ਵੱਲੋਂ 45 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿਚ ਕੋਰੋਨਾ ਦੇ ਟੀਕੇ ਲਗਾਏ ਜਾ ਰਹੇ ਹਨ ਪਰ ਇਸ ਵਿਚ ਵੀ ਜਲੰਧਰ ਪ੍ਰਸ਼ਾਸਨ ਦਾ ਕੋਈ ਵੀ ਸਿਸਟਮ ਨਜ਼ਰ ਨਹੀਂ ਆ ਰਿਹਾ ਹੈ। ਬੀਤੇ ਦਿਨ ਫ਼ੈਕਟਰੀਆਂ ਵਿਚ ਕੰਮ ਕਰ ਰਹੇ ਲੋਕਾਂ ਨੂੰ ਜਲੰਧਰ ਪ੍ਰਸ਼ਾਸ਼ਨ ਵੱਲੋਂ ਕੋਰੋਨਾ ਦੇ ਟੀਕੇ ਲਗਾਏ ਗਏ ਸਨ ਪਰ ਹੁਣ ਉਸ ਦਾ ਦੂਜਾ ਟੀਕਾ ਲੱਗਣ ਦੀ ਤਾਰੀਖ਼ ਨੇੜੇ ਆ ਗਈ ਹੈ ਪਰ ਜਲੰਧਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਹੀ ਨਹੀਂ ਹੈ, ਜਿਸ ਨੂੰ ਲੈ ਕੇ ਫ਼ੈਕਟਰੀ ਮਲਿਕ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ। ਸਾਡੇ ਨਾਲ ਗੱਲ ਕਰਦਿਆਂ ਜਲੰਧਰ ਚੈਂਬਰ ਇੰਡਸਟਰੀਜ਼ ਆਫ਼ ਕਾਮਰਸ ਦੇ ਪ੍ਰਧਾਨ ਨੇ ਦੱਸਿਆ ਕਿ ਫ਼ੈਕਟਰੀ ਵਿਚ ਕਰੀਬ 168 ਮੁਲਾਜ਼ਮਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁਕਿਆ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

PunjabKesari

ਦੂਜੇ ਟੀਕੇ ਦਾ ਕੋਈ ਵੀ ਸਿਸਟਮ ਪ੍ਰਸ਼ਾਸਨ ਕੋਲ ਨਜ਼ਰ ਨਹੀਂ ਆ ਰਿਹਾ ਹੈ। ਸਹਿਗਲ ਨੇ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਚ ਲਿਖ਼ਤੀ ਵਿਚ ਇਕ ਪੱਤਰ ਵੀ ਦੇਣ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਪੱਤਰ ਨਹੀਂ ਲਿਆ ਫਿਰ ਇਸ ਨੂੰ  ਡਿਪਟੀ ਕਮਿਸ਼ਨਰ ਨੂੰ ਈ-ਮੇਲ ਭੇਜ ਕੇ ਸੂਚਿਤ ਕੀਤਾ ਪਰ ਕੋਈ ਜਵਾਬ ਨਹੀਂ ਮਿਲਿਆ।  ਸਹਿਗਲ ਨੇ ਕਿਹਾ ਕਿ ਉਹ ਇਹ ਗੱਲ ਜਾਣਦੇ ਹਨ ਕਈ ਪੂਰੇ ਮੁਲਕ ਵਿਚ ਕੋਰੋਨਾ ਵੈਕਸੀਨ ਦੀ ਘਾਟ ਹੈ ਪਰ ਜਿਨ੍ਹਾਂ ਲੋਕਾਂ ਨੂੰ ਪਹਿਲੀ ਡੋਜ਼ ਲੱਗ ਚੁੱਕੀ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ

ਸਰਕਾਰ ਉਨ੍ਹਾਂ ਦੀ ਇਹ ਖੁਰਾਕ ਪੁਰੀ ਕਰੇ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਜੇਕਰ ਸਰਕਾਰ ਇਸ ਟੀਕੇ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੰਦੀ ਤਾਂ ਉਨ੍ਹਾਂ ਵੱਲੋਂ ਅਗਲਾ ਕਦਮ ਕੀ ਹੋਵੇਗਾ। ਇਸ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਇਸ ਦਾ ਜਵਾਬ ਨਾ ਮਿਲਿਆ ਤਾਂ ਉਹ ਇਸ ਬਾਰੇ ਮੁੱਖ ਮੰਤਰੀ ਦਾ ਦਰਵਾਜ਼ਾ ਖੜ੍ਹਕਾਉਣਗੇ ਕਿਉਂਕਿ ਕਿਸੇ ਨੂੰ ਨਹੀਂ ਪਤਾ ਕਿ ਜੇਕਰ ਇਹ ਇਲਾਜ ਪੁਰਾ ਨਹੀਂ ਹੁੰਦਾ ਤਾਂ ਇਸ ਦਾ ਅੰਜਾਮ ਕਿ ਹੋਵੇਗਾ, ਜਿਸ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ ।

ਇਹ ਵੀ ਪੜ੍ਹੋ: ਕੈਨੇਡਾ ਗਏ ਨਡਾਲਾ ਦੇ ਨੌਜਵਾਨ ਦੇ ਘਰ ਵਿਛੇ ਸੱਥਰ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News