ਪਤਾ ਨਹੀਂ ਕਿਉਂ ਨਿਗਮ ਕੋਲੋਂ ਸੂਰਾਨੁੱਸੀ ਰੋਡ ਦੀ ਹਾਲਤ ਹੀ ਨਹੀਂ ਸੁਧਰ ਪਾ ਰਹੀ

01/24/2021 2:10:35 PM

ਜਲੰਧਰ (ਖੁਰਾਣਾ) - ਵਿਧਾਇਕਾਂ ਨੂੰ ਪੰਜਾਬ ਸਰਕਾਰ ਕੋਲੋਂ ਮਿਲੀ ਕਰੀਬ 100 ਕਰੋੜ ਰੁਪਏ ਦੀ ਗ੍ਰਾਂਟ ਅਤੇ ਸਮਾਰਟ ਸਿਟੀ ਮਿਸ਼ਨ ਤਹਿਤ ਖ਼ਰਚੇ ਜਾ ਰਹੇ ਸੈਂਕੜੇ ਕਰੋੜ ਰੁਪਿਆਂ ਨਾਲ ਜਲੰਧਰ ਸ਼ਹਿਰ ਵਿਚ ਕਈ ਪ੍ਰਾਜੈਕਟ ਚੱਲ ਰਹੇ ਹਨ। ਇਸ ਦੇ ਬਾਵਜੂਦ ਪਤਾ ਨਹੀਂ, ਨਗਰ ਨਿਗਮ ਕੋਲੋਂ ਸੂਰਾਨੁੱਸੀ ਰੋਡ ਦੀ ਹਾਲਤ ਆਖ਼ਰ ਕਿਉਂ ਨਹੀਂ ਸੁਧਰ ਪਾ ਰਹੀ। ਜ਼ਿਕਰਯੋਗ ਹੈ ਕਿ ਇਸ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਖ਼ਸਤਾ ਹੈ, ਜਿਸ ਕਰਕੇ ਇਹ ਹਮੇਸ਼ਾ ਚਰਚਾ ਵਿਚ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ

ਅਕਾਲੀ-ਭਾਜਪਾ ਗੱਠਜੋੜ ਕਾਰਜਕਾਲ ਦੌਰਾਨ ਇਹ ਸੜਕ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਗਈ ਪਰ ਕਥਿਤ ਰੂਪ ਨਾਲ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਗਈ, ਜਿਸ ਦਾ ਮਾਮਲਾ ਅਜੇ ਤੱਕ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿਚ ਹੈ। ਉਸ ਤੋਂ ਬਾਅਦ ਕਾਂਗਰਸ ਨੇ ਵੀ ਇਸ ਇਲਾਕੇ ਵੱਲ ਕਦੇ ਧਿਆਨ ਨਹੀਂ ਦਿੱਤਾ। ਸੂਰਾਨੁੱਸੀ ਰੋਡ ਇਲਾਕਾ ਜਲੰਧਰ ਨਾਰਥ ਵਿਧਾਨ ਸਭਾ ਹਲਕੇ ਅਧੀਨ ਪੈਂਦਾ ਹੈ। ਇਸ ਇਲਾਕੇ ਦੀ ਸੜਕ ਤੱਕ ਨੂੰ ਨਿਗਮ ਜਿਥੇ ਠੀਕ ਨਹੀਂ ਕਰ ਪਾ ਰਿਹਾ, ਉਥੇ ਹੀ ਇਸ ਇਲਾਕੇ ਵਿਚ ਸੀਵਰੇਜ ਦੀ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ਬਣੀ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

ਸੀਵਰੇਜ ਓਵਰਫਲੋਅ ਹੋਣ ਦੇ ਕਾਰਣ ਸੜਕ ਕਈ ਵਾਰ ਟੁੱਟ ਚੁੱਕੀ ਹੈ ਪਰ ਨਿਗਮ ਕੋਲੋਂ ਸੀਵਰੇਜ ਦੀ ਸਮੱਸਿਆ ਦਾ ਹੱਲ ਨਹੀਂ ਹੋ ਪਾ ਰਿਹਾ। ਜ਼ਿਕਰਯੋਗ ਹੈ ਕਿ ਇਸ ਇਲਾਕੇ ਵਿਚ ਵੱਡੇ-ਵੱਡੇ ਉਦਯੋਗ ਅਤੇ ਹੋਰ ਸੰਸਥਾਵਾਂ ਸਥਿਤ ਹਨ, ਜਿਹੜੇ ਕਰੋੜਾਂ ਰੁਪਏ ਦਾ ਟੈਕਸ ਸਰਕਾਰ ਨੂੰ ਅਦਾ ਕਰਦੇ ਹਨ। ਫਿਰ ਵੀ ਇਸ ਇਲਾਕੇ ਨੂੰ ਸੜਕ ਤੱਕ ਦੀ ਸਹੂਲਤ ਨਾ ਮਿਲ ਸਕਣਾ ਸਰਕਾਰੀ ਸਿਸਟਮ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਅੰਮ੍ਰਿਤਸਰ-ਜਲੰਧਰ ਰੂਟ ਦੀ ਹੈ ਮੇਨ ਐਂਟਰੀ
ਸੂਰਾਨੁੱਸੀ ਰੋਡ ਦੀ ਗੱਲ ਕਰੀਏ ਤਾਂ ਇਹ ਅੰਮ੍ਰਿਤਸਰ-ਜਲੰਧਰ ਰੂਟ ਦੀ ਮੇਨ ਐਂਟਰੀ ਹੈ, ਜਿਥੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ। ਕਰਤਾਰਪੁਰ ਅਤੇ ਹੋਰ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਵਾਹਨ ਅਤੇ ਲੋਕ ਇਸ ਰਸਤੇ ਜ਼ਰੀਏ ਜਲੰਧਰ ਤੱਕ ਆਉਂਦੇ ਹਨ ਪਰ ਉਨ੍ਹਾਂ ਨੂੰ ਟੁੱਟੀ ਸੜਕ ਅਤੇ ਸੀਵਰੇਜ ਓਵਰਫਲੋਅ ਕਾਰਣ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਤ ਦੇ ਹਨੇਰੇ ਵਿਚ ਤਾਂ ਇਹ ਸਮੱਸਿਆ ਹੋਰ ਵੀ ਖਤਰਨਾਕ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਮੁੱਖ ਮੰਤਰੀ ਤੱਕ ਪਹੁੰਚ ਚੁੱਕਿਐ ਮਾਮਲਾ
ਜ਼ਿਕਰਯੋਗ ਹੈ ਕਿ ਇਸ ਸੜਕ ਦੇ ਨਿਰਮਾਣ ਬਾਰੇ ਜਿਥੇ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ, ਉਥੇ ਹੀ ਇਸ ਸੜਕ ਦੀ ਖ਼ਸਤਾ ਹਾਲਤ ਦਾ ਮੁੱਦਾ ਮੁੱਖ ਮੰਤਰੀ ਦੇ ਦਰਬਾਰ ਤੱਕ ਪਹੁੰਚਿਆ ਹੈ। ਇਸ ਰੋਡ ’ਤੇ ਸਥਿਤ ਕੈਪਸੰਸ ਇੰਡਸਟਰੀਜ਼ ਦੇ ਨਰਿੰਦਰ ਸਹਿਗਲ ਨੇ ਇਸ ਸੜਕ ਬਾਰੇ ਮੁੱਖ ਮੰਤਰੀ ਦਫ਼ਤਰ ਅਤੇ ਹੋਰਨਾਂ ਨੂੰ ਚਿੱਠੀਆਂ ਲਿਖੀਆਂ ਸਨ। ਮੁੱਖ ਮੰਤਰੀ ਦਫ਼ਤਰ ਨੇ ਉਨ੍ਹਾਂ ਦੀਆਂ ਚਿੱਠੀਆਂ ਦੇ ਜਵਾਬ ਵਿਚ ਨਿਗਮ ਅਧਿਕਾਰੀਆਂ ਨੂੰ ਉਚਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਨਗਰ ਨਿਗਮ ਨੇ ਮੁੱਖ ਮੰਤਰੀ ਦਫ਼ਤਰ ਦੀ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਦਫ਼ਤਰ ਤੋਂ ਹੁਕਮ ਆਉਣ ਦੇ ਬਾਵਜੂਦ ਨਾ ਤਾਂ ਇਸ ਇਲਾਕੇ ਦੀ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਅਤੇ ਨਾ ਹੀ ਟੁੱਟੀ ਸੜਕ ਬਾਰੇ ਕੋਈ ਕਾਰਵਾਈ ਕੀਤੀ ਗਈ। ਉਦਯੋਗਪਤੀ ਨਰਿੰਦਰ ਸਹਿਗਲ ਨੇ ਨਿਗਮ ਕਮਿਸ਼ਨਰ ਅਤੇ ਮੇਅਰ ਨੂੰ ਅਪੀਲ ਕੀਤੀ ਹੈ ਕਿ ਬਾਕੀ ਸ਼ਹਿਰ ਦੇ ਨਾਲ-ਨਾਲ ਇਸ ਇਲਾਕੇ ਵੱਲ ਵੀ ਧਿਆਨ ਦਿੱਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ


rajwinder kaur

Content Editor

Related News