ਫੋਲੜੀਵਾਲ ਪਲਾਂਟ ’ਚ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਸ਼ੁਰੂ ਨਹੀਂ ਕਰ ਪਾ ਰਿਹਾ ਨਿਗਮ, ਮੇਅਰ ਨੇ ਦਿੱਤੇ ਤੇਜ਼ੀ ਲਿਆਉਣ ਦੇ ਨਿਰਦੇਸ਼

Saturday, Sep 20, 2025 - 03:58 PM (IST)

ਫੋਲੜੀਵਾਲ ਪਲਾਂਟ ’ਚ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਸ਼ੁਰੂ ਨਹੀਂ ਕਰ ਪਾ ਰਿਹਾ ਨਿਗਮ, ਮੇਅਰ ਨੇ ਦਿੱਤੇ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲੰਧਰ (ਖੁਰਾਣਾ)–ਜਲੰਧਰ ਸ਼ਹਿਰ ਵਿਚ ਕੂੜਾ ਪ੍ਰਬੰਧਨ ਦਾ ਸਿਸਟਮ ਸੁਧਾਰਨ ਲਈ ਮੇਅਰ ਵਨੀਤ ਧੀਰ ਨੇ ਲਗਾਤਾਰ ਦੌਰੇ ਸ਼ੁਰੂ ਕੀਤੇ ਹੋਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਫੋਲੜੀਵਾਲ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪਾਇਆ ਕਿ ਨਾ ਤਾਂ ਪਿਟ ਕੰਪੋਸਟਿੰਗ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਹੈ ਅਤੇ ਨਾ ਹੀ ਡਰੰਮ ਕੰਪੋਸਟਿੰਗ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab: ਸਾਬਕਾ ਪੁਲਸ ਇੰਸਪੈਕਟਰ ਦਾ ਕਾਰਨਾਮਾ ਕਰੇਗਾ ਹੈਰਾਨ, ਅੰਮ੍ਰਿਤਧਾਰੀ ਬਜ਼ੁਰਗ ਨਾਲ...

ਮੇਅਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਟ੍ਰੀਟਮੈਂਟ ਪਲਾਂਟ ਦੇ ਨਾਲ ਕੂੜੇ ਤੋਂ ਖਾਦ ਬਣਾਉਣ ਲਈ ਬਣਾਏ ਗਏ ਪਿਟ ਕੰਪੋਸਟਿੰਗ ਪ੍ਰਾਜੈਕਟ ਨੂੰ ਤੇਜ਼ੀ ਨਾਲ ਚਲਾਇਆ ਜਾਵੇ। ਇਸ ਦੇ ਨਾਲ ਹੀ ਡਰੰਮ ਕੰਪੋਸਟਿੰਗ ਪ੍ਰਾਜੈਕਟ ਦਾ ਕੰਮ ਵੀ ਜਲਦ ਸ਼ੁਰੂ ਕਰਨ ਨੂੰ ਕਿਹਾ। ਦੌਰੇ ਦੌਰਾਨ ਮੇਅਰ ਵਨੀਤ ਧੀਰ ਨੇ ਜੋਤੀ ਨਗਰ ਡੰਪ ਸਾਈਟ ਦਾ ਵੀ ਦੌਰਾ ਕੀਤਾ ਅਤੇ ਉਥੇ ਮੌਜੂਦ ਠੇਕੇਦਾਰ ਨੂੰ ਤੁਰੰਤ ਸਾਰਾ ਕੂੜਾ ਹਟਾਉਣ ਦੇ ਹੁਕਮ ਦਿੱਤੇ ਤਾਂ ਕਿ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਇਲਾਵਾ ਮੇਅਰ ਪੈਟਰੋਲ ਪੰਪ ’ਤੇ ਵੀ ਪਹੁੰਚੇ ਅਤੇ ਸਾਫ ਨਿਰਦੇਸ਼ ਦਿੱਤਾ ਕਿ ਨਿਗਮ ਦੇ ਵਾਹਨਾਂ ਨੂੰ ਓਨਾ ਹੀ ਤੇਲ ਦਿੱਤਾ ਜਾਵੇ, ਜਿੰਨਾ ਕੰਮ ਉਨ੍ਹਾਂ ਤੋਂ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ੜ੍ਹੀ ਹੋਵੇਗੀ ਵੱਡੀ ਮੁਸੀਬਤ! ਦਿੱਤੀ ਜਾ ਰਹੀ ਚਿਤਾਵਨੀ, 8 ਅਕਤੂਬਰ ਤੋਂ...

ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ ਵਿਚ ਮੇਅਰ ਨੇ ਸ਼ਹਿਰ ਦੀਆਂ ਕਈ ਥਾਵਾਂ ਦਾ ਦੌਰਾ ਕਰਕੇ ਸੁਧਾਰਾਤਮਕ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਲਾਪ੍ਰਵਾਹੀ ਸਾਹਮਣੇ ਆਉਣ ’ਤੇ ਕੁਝ ਡਰਾਈਵਰਾਂ ਨੂੰ ਮੁਅੱਤਲ ਕੀਤਾ ਗਿਆ ਅਤੇ ਕਈਆਂ ਨੂੰ ਚਿਤਾਵਨੀ ਵੀ ਦਿੱਤੀ ਗਈ। ਇਸ ਦੌਰੇ ਵਿਚ ਨਿਗਮ ਦੇ ਹੈਲਥ ਅਫ਼ਸਰ ਡਾ. ਸ਼੍ਰੀਕ੍ਰਿਸ਼ਨ ਸ਼ਰਮਾ ਵੀ ਉਨ੍ਹਾਂ ਨਾਲ ਮੌਜੂਦ ਰਹੇ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਖੁੱਲ੍ਹੇ ਮੰਚ 'ਤੇ ਹੋਇਆ ਕਾਂਗਰਸ 'ਚ ਧੜੇਬੰਦੀ ਦਾ ਧਮਾਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News