ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ ’ਚ

Wednesday, May 20, 2026 - 01:07 PM (IST)

ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ ’ਚ

ਕਪੂਰਥਲਾ (ਮਹਾਜਨ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਬੀਤੇ ਦਿਨ ਮੁਕੰਮਲ ਹੋ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਕੁੱਲ੍ਹ 144 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ, ਜਿਸ ਤੋਂ ਬਾਅਦ ਹੁਣ ਚੋਣ ਮੈਦਾਨ ਵਿੱਚ ਕੁੱਲ੍ਹ 237 ਯੋਗ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਹੀ ਥਾਵਾਂ 'ਤੇ ਕੋਈ ਵੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਨਹੀਂ ਰਿਹਾ ਹੈ।

ਇਹ ਵੀ ਪੜ੍ਹੋ:  ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ

ਵੇਰਵਿਆਂ ਦੀ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਦੇ ਕੁੱਲ੍ਹ 50 ਵਾਰਡਾਂ ਲਈ 18 ਮਈ ਤੱਕ 301 ਯੋਗ ਉਮੀਦਵਾਰ ਮੈਦਾਨ ਵਿੱਚ ਸਨ, ਜਿਨ੍ਹਾਂ ਵਿਚੋਂ 119 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ ਅਤੇ ਹੁਣ ਇਥੇ 182 ਉਮੀਦਵਾਰ ਚੋਣ ਮੈਦਾਨ ਵਿੱਚ ਬਾਕੀ ਰਹਿ ਗਏ ਹਨ।

ਇਸੇ ਤਰ੍ਹਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕੁੱਲ੍ਹ 13 ਵਾਰਡਾਂ ਲਈ ਪਹਿਲਾਂ ਯੋਗ ਪਾਏ ਗਏ 80 ਉਮੀਦਵਾਰਾਂ ਵਿਚੋਂ 25 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ, ਜਿਸ ਸਦਕਾ ਹੁਣ ਚੋਣ ਲੜ ਰਹੇ ਯੋਗ ਉਮੀਦਵਾਰਾਂ ਦੀ ਗਿਣਤੀ 55 ਰਹਿ ਗਈ ਹੈ। ਇਸ ਪ੍ਰਕਾਰ ਕੁੱਲ 63 ਵਾਰਡਾਂ ਵਿਚ ਪਹਿਲਾਂ ਮੌਜੂਦ 381 ਯੋਗ ਉਮੀਦਵਾਰਾਂ ਵਿਚੋਂ 144 ਦੇ ਹਟਣ ਮਗਰੋਂ ਹੁਣ ਕੁੱਲ 237 ਉਮੀਦਵਾਰ ਚੋਣ ਲੜਨਗੇ।

ਇਹ ਵੀ ਪੜ੍ਹੋ: ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਬੱਚੇ ਸਣੇ 4 ਮਨੁੱਖੀ ਕੰਕਾਲ, ਵੈਨ 'ਚ ਬੈਠੇ-ਬੈਠੇ ਬਣੇ ਪਿੰਜਰ

ਅਕਾਸ਼ ਬਾਂਸਲ ਨੇ ਚੋਣਾਂ ਦੇ ਅਗਲੇ ਪੜਾਅ ਬਾਰੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਹੁਣ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਲਈ ਵੋਟਾਂ ਪੈਣ ਦਾ ਕਾਰਜ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਪ੍ਰਸ਼ਾਸਨ ਵੱਲੋਂ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਵਿਖੇ ਕੀਤੀ ਜਾਵੇਗੀ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News