ਫਗਵਾੜਾ ਦੇ ਗ੍ਰੀਨ ਪਾਰਕ ''ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Tuesday, Jun 07, 2022 - 09:28 PM (IST)

ਫਗਵਾੜਾ ਦੇ ਗ੍ਰੀਨ ਪਾਰਕ ''ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਫਗਵਾੜਾ (ਸੁਨੀਲ ਮਹਾਜਨ) : ਇੱਥੋਂ ਦੇ ਗ੍ਰੀਨ ਪਾਰਕ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਮੁਹੱਲਾ ਵਾਸੀਆਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਮੁਹੱਲਾ ਵਾਸੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਿਅਕਤੀ ਨੂੰ ਕੱਲ ਆਪਣੀ ਦੁਕਾਨ 'ਤੇ ਦੇਖਿਆ ਸੀ ਅਤੇ ਖਾਣ ਲਈ ਉਸ ਨੂੰ ਖਾਣਾ ਵੀ ਦਿੱਤਾ ਸੀ ਪਰ ਇਸ ਵਿਅਕਤੀ ਨੇ ਕੁਝ ਵੀ ਨਹੀਂ ਖਾਧਾ। ਉਸ ਤੋਂ ਬਾਅਦ ਉਹ ਘਰ ਆ ਗਏ। ਸਵੇਰੇ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਇੱਥੇ ਗ੍ਰੀਨ ਪਾਰਕ ਵਿੱਚ ਇਸ ਵਿਅਕਤੀ ਦੀ ਲਾਸ਼ ਪਈ ਹੋਈ ਸੀ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕੀਤੀ ਤੇ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।

ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਮੌਕੇ 'ਤੇ ਆਏ ਪੁਲਸ ਅਧਿਕਾਰੀ ਏ.ਐੱਸ.ਆਈ. ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗ੍ਰੀਨ ਪਾਰਕ 'ਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਨੇ ਆ ਕੇ ਜਾਂਚ-ਪੜਤਾਲ ਕੀਤੀ। ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਇਸ ਵਿਅਕਤੀ ਦਾ ਨਾਂ ਕੀ ਹੈ ਤੇ ਇਹ ਕਿੱਥੋਂ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਪ੍ਰਵਾਸੀ ਮਜ਼ਦੂਰ ਲੱਗ ਰਿਹਾ ਹੈ। ਉਨ੍ਹਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ 72 ਘੰਟਿਆਂ ਲਈ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News