ਜਲੰਧਰ ''ਚ ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ, ਕੌਂਸਲਰ ਨਿਰਮਲ ਸਿੰਘ ਸਣੇ ਕਈ ਆਗੂ ''ਆਪ'' ''ਚ ਸ਼ਾਮਲ
Monday, Jan 30, 2023 - 05:17 PM (IST)

ਜਲੰਧਰ (ਸੋਨੂੰ)- ਜਲੰਧਰ ਵਿਚ ਕਾਂਗਰਸ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਥੇ ਕਾਂਗਰਸੀ ਕੌਂਸਲਰ ਨਿਰਮਲ ਸਿੰਘ ਨਿੰਮਾ, ਸੁਸ਼ਮਾ ਗੌਤਮ ਸਣੇ ਆਪਣੇ ਹੋਰ ਸਾਥੀਆਂ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸੇ ਤਰ੍ਹਾਂ ਅਕਾਲੀ ਦਲ ਵਿਚ ਰਹੇ ਸਾਬਕਾ ਕੌਂਸਲਰ ਹੰਸ ਰਾਜ ਰਾਣਾ ਨੇ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।