ਰੱਦ ਹੋ ਸਕਦੀ ਹੈ ਨਿਗਮ ’ਚ ਕੌਂਸਲਰ ਹਾਊਸ ਦੀ ਮੀਟਿੰਗ!

01/17/2021 10:50:59 AM

ਜਲੰਧਰ (ਸੋਮਨਾਥ)–ਪੰਜਾਬ ਵਿਚ ਲੋਕਲ ਬਾਡੀਜ਼ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿਚ ਕੋਡ ਆਫ ਕੰਡਕਟ ਲਾਗੂ ਹੋ ਗਿਆ ਹੈ। ਇਸ ਕਾਰਨ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ 18 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਰੱਦ ਹੋ ਸਕਦੀ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, ਇਸ ਸ਼ਖ਼ਸ ਨੇ ਲਗਵਾਇਆ ਪਹਿਲਾ ਟੀਕਾ

ਮੇਅਰ ਜਗਦੀਸ਼ ਰਾਜ ਰਾਜਾ ਅਤੇ ਨਿਗਮ ਕਮਿਸ਼ਨਰ ਕਰੁਣੇਸ਼ ਸ਼ਰਮਾ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਕੌਂਸਲਰ ਹਾਊਸ ਦੀ ਮੀਟਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਨਾਲ ਗੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਊਸ ਦੀ ਮੀਟਿੰਗ ਵਿਚ 22 ਪ੍ਰਸਤਾਵ ਰੱਖੇ ਗਏ ਹਨ, ਜਿਨ੍ਹਾਂ ਵਿਚੋਂ ਕਈ ਪ੍ਰਸਤਾਵ ਸ਼ਹਿਰ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਹਨ। ਸ਼ਹਿਰ ਦੇ 154 ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਸਤਾਵ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਏਜੰਡਾ ਕੋਡ ਆਫ ਕੰਡਕਟ ਦੇ ਖ਼ਿਲਾਫ਼ ਹੋਇਆ ਤਾਂ ਮੀਟਿੰਗ ਰੱਦ ਹੋ ਸਕਦੀ ਹੈ। ਦੁਬਾਰਾ ਮੀਟਿੰਗ ਦਾ ਐਲਾਨ ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਮਾਰਚ ਮਹੀਨੇ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ :  ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

ਇਹ ਵੀ ਪੜ੍ਹੋ :  NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’

shivani attri

This news is Content Editor shivani attri