ਕੋਰਟ ਕੰਪਲੈਕਸ ਵਿਚ ਤਾਰੀਖ਼ ’ਤੇ ਆਈਆਂ ਦੋ ਧਿਰਾਂ ਆਪਸ ਵਿਚ ਭਿੜੀਆਂ, ਹੰਗਾਮਾ

07/30/2021 3:42:15 PM

ਜਲੰਧਰ (ਜ. ਬ.)-ਕੋਰਟ ਕੰਪਲੈਕਸ ਵਿਚ ਵੀਰਵਾਰ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਕੋਰਟ ਵਿਚ ਪੇਸ਼ੀ ਭੁਗਤਣ ਆਈਆਂ 2 ਧਿਰਾਂ ਦੀ ਆਪਸ ਵਿਚ ਤਿੱਖੀ ਬਹਿਸ ਹੋਈ, ਬਹਿਸ ਤੋਂ ਬਾਅਦ ਦੋਵੇਂ ਧਿਰਾਂ ਵਿਚ ਟਕਰਾਅ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਕੋਰਟ ਕੰਪਲੈਕਸ ਦੀ ਪਾਰਕਿੰਗ ਵਿਚ ਹੀ ਭਿੜ ਪਈਆਂ। ਉੱਥੇ ਹੀ ਸਥਿਤੀ ਵਿਗੜਦੀ ਵੇਖ ਥਾਣਾ ਨਵੀਂ ਬਾਰਾਂਦਰੀ ਦੀ ਪੁਲਸ ਨੂੰ ਮੌਕੇ ’ਤੇ ਬੁਲਾਇਆ ਗਿਆ। ਹਾਲਾਂਕਿ ਪੁਲਸ ਦੀ ਦਖ਼ਲਅੰਦਾਜ਼ੀ ਨਾਲ ਇਕ ਵੱਡਾ ਝਗੜਾ ਟਲ ਗਿਆ। 

ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ

ਪੁਲਸ ਨੇ ਸ਼ਹਿਰ ਦੇ ਮਸ਼ਹੂਰ ਲੋਕਾਂ ਨੂੰ ਇਸ ਸਬੰਧੀ ਰਾਊਂਡਅਪ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਅੱਜ ਦੋਹਾਂ ਧਿਰਾਂ ਦੀ ਪੇਸ਼ੀ ਸੀ, ਇਸ ਦੌਰਾਨ ਇਕ ਧਿਰ ਦੇ ਸਮਰਥਕ ਉੱਥੇ ਪਹੁੰਚੇ ਤਾਂ ਉੱਥੇ ਪਹਿਲਾਂ ਹੀ ਮੌਜੂਦ ਦੂਜੀ ਧਿਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਘੂਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋਨਾਂ ਧਿਰਾਂ ਦੇ ਵਾਹਨ ਪਾਰਕਿੰਗ ਵਿਚ ਖੜ੍ਹੇ ਸਨ ਅਤੇ ਉਨ੍ਹਾਂ ਨੇ ਪਾਰਕਿੰਗ ਵਾਲਿਆਂ ਨਾਲ ਵੀ ਝਗੜਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਬਾਰਾਂਦਰੀ ਦੇ ਇੰਚਾਰਜ ਕਮਲਜੀਤ ਸਿੰਘ ਮੌਕੇ ’ਤੇ ਪਾਰਟੀ ਸਮੇਤ ਪਹੁੰਚੇ। ਪੁਲਸ ਦੇ ਪਹੁੰਚਦੇ ਹੀ ਇਕ ਧਿਰ ਉੱਥੋਂ ਫ਼ਰਾਰ ਹੋ ਗਈ। ਪੁਲਸ ਪਾਰਟੀ ਨੇ ਦੂਜੀ ਧਿਰ ਦੇ ਕੁਝ ਲੋਕਾਂ ਨੂੰ ਰਾਊਂਡਅਪ ਕੀਤਾ ਅਤੇ ਥਾਣੇ ਲੈ ਗਏ, ਜਿਨ੍ਹਾਂ ਤੋਂ ਪੁਲਸ ਨੂੰ ਹਥਿਆਰ ਵੀ ਬਰਾਮਦ ਹੋਏ। ਪੁਲਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਥਾਣੇ ਵਿਚ ਲਿਆਂਦੇ ਗਏ ਲੋਕਾਂ ਦੀ ਕੋਰਟ ਵਿਚ ਪੇਸ਼ੀ ਸੀ, ਜਿਸ ਦੀ ਮਾਮੂਲੀ ਗੱਲ ਨੂੰ ਲੈ ਕੇ ਦੂਜੀ ਧਿਰ ਨਾਲ ਬਹਿਸ ਹੋ ਗਈ ਸੀ ਪਰ ਬਾਅਦ ਵਿਚ ਰਾਜ਼ੀਨਾਮਾ ਹੋ ਗਿਆ ਸੀ। ਉੱਥੇ ਹੀ ਰਾਊਂਡਅਪ ਕੀਤੇ ਗਏ ਲੋਕਾਂ ਤੋਂ ਜੋ ਹਥਿਆਰ ਬਰਾਮਦ ਹੋਏ ਹਨ, ਉਹ ਸਾਰੇ ਲਾਇਸੈਂਸੀ ਸਨ, ਜੋ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਰੱਖੇ ਹੋਏ ਸਨ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

ਥਾਣਾ ਬਾਰਾਂਦਰੀ ਦੀ ਪੁਲਸ ਨੇ ਦੱਸਿਆ ਕਿ ਲੋਕਾਂ ਦੇ ਹਥਿਆਰਾਂ ਦੇ ਲਾਇਸੈਂਸ ਚੈੱਕ ਕਰਨ ਤੋਂ ਬਾਅਦ ਸਾਰਿਆਂ ਨੂੰ ਵਾਪਸ ਭੇਜ ਦਿੱਤਾ ਗਿਆ ਹਾਲਾਂਕਿ ਪੁਲਸ ਨੇ ਕੋਰਟ ਕੰਪਲੈਕਸ ਵਿਚੋਂ ਚੁੱਕੀਆਂ ਗੱਡੀਆਂ ਸਬੰਧੀ ਜਾਣਕਾਰੀ ਨਹੀਂ ਦਿੱਤੀ। ਸੂਤਰ ਦੱਸਦੇ ਹਨ ਕਿ ਕੋਰਟ ਕੰਪਲੈਕਸ ਵਿਚ ਜਿਨ੍ਹਾਂ 2 ਚਰਚਿਤ ਧਿਰਾਂ ਦਾ ਘੂਰਨ ਨੂੰ ਲੈ ਕੇ ਵਿਵਾਦ ਹੋਇਆ ਸੀ, ਉਨ੍ਹਾਂ ਦੋਹਾਂ ਧਿਰਾਂ ਵਿਚ ਪੁਰਾਣੀ ਦੁਸ਼ਮਣੀ ਹੈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਨੇ ਘੇਰੇ ਬਾਦਲ ਤੇ ਮਜੀਠੀਆ, ਸਾਧੇ ਤਿੱਖੇ ਨਿਸ਼ਾਨੇ (ਵੀਡੀਓ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News