ਅਦਾਲਤ ਵੱਲੋਂ ਐਲਾਨਿਆ ਗਿਆ ਭਗੌੜਾ ਗ੍ਰਿਫ਼ਤਾਰ
Monday, Oct 13, 2025 - 07:24 PM (IST)

ਮੁਕੇਰੀਆਂ (ਨਾਗਲਾ)- ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਦੀ ਟੀਮ ਨੇ ਇੰਚਾਰਜ ਜਸਕਮਲ ਸਿੰਘ ਸਹੋਤਾ ਦੀ ਅਗਵਾਈ ਹੇਠ ਅਦਾਲਤ ਵੱਲੋਂ ਐਲਾਨੇ ਗਏ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਤਾਰਾਚੰਦ, ਵਾਸੀ ਘਸੀਟਪੁਰ, ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਦੇ ਇੰਚਾਰਜ ਜਸਕਮਲ ਸਿੰਘ ਸਹੋਤਾ ਨੇ ਦੱਸਿਆ ਕਿ ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਦੇ ਏ. ਐੱਸ. ਆਈ. ਤ੍ਰਿਲੋਚਨ ਸਿੰਘ, ਏ. ਐੱਸ. ਆਈ. ਰਵਿੰਦਰ ਸਿੰਘ, ਏ. ਐੱਸ. ਆਈ. ਅਮਰਜੀਤ ਸਿੰਘ ਅਤੇ ਏ. ਐੱਸ. ਆਈ. ਯਸ਼ਪਾਲ ਸਿੰਘ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਮਾਣਯੋਗ ਜੱਜ ਆਰਤੀ ਸ਼ਰਮਾ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8