ਸਿਹਤ ਮਹਿਕਮਾ ਸੰਸਥਾਵਾਂ ਕੋਵਿਡ-19 ਦੇ ਮਰੀਜ਼ਾਂ ਲਈ 75 ਫ਼ੀਸਦੀ ਬੈੱਡ ਰਾਖਵੇਂ ਰੱਖਣ : ਡਿਪਟੀ ਕਮਿਸ਼ਨਰ

04/22/2021 1:56:21 PM

ਜਲੰਧਰ (ਚੋਪੜਾ)–ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਕੋਵਿਡ-19 ਮਰੀਜ਼ਾਂ ਲਈ ਆਪਣੇ ਬੈੱਡਾਂ ਦੀ ਸਮਰੱਥਾ ਘੱਟੋ-ਘੱਟ 75 ਫ਼ੀਸਦੀ ਰਾਖਵੀਂ ਰੱਖਣ ਤਾਂ ਜੋ ਕੋਰੋਨਾ ਮਾਮਲਿਆਂ ਵਿਚ ਵਾਧੇ ਦੌਰਾਨ ਹਸਪਤਾਲਾਂ ਵਿਚ ਬੈੱਡਾਂ ਦੀ ਕਮੀ ਨਾ ਹੋਵੇ।

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਉਕਤ ਅਪੀਲ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ-19 ਵਰਚੁਅਲ ਸਮੀਖਿਆ ਬੈਠਕ ਦੌਰਾਨ ਵਾਇਰਸ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂ ਕਰਵਾਉਣ ਉਪਰੰਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਾਮਲਿਆਂ ਦਾ ਹੋਰ ਜ਼ਿਆਦਾ ਅਸਰਦਾਰ ਢੰਗ ਨਾਲ ਸਾਹਮਣਾ ਕਰਨ ਲਈ ਸਾਰੇ ਹਸਪਤਾਲਾਂ ਨੂੰ ਇਲੈਕਟਿਵ ਸਰਜਰੀਆਂ ਨੂੰ ਪਹਿਲਾਂ ਹੀ ਅਗਲੇ ਹੁਕਮਾਂ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਸਾਰੇ ਹਸਪਤਾਲਾਂ ਨੂੰ ਮਹਾਮਾਰੀ ਦੌਰਾਨ ਆਕਸੀਜਨ ਦੀ ਪੂਰਤੀ ਲਈ ਆਕਸੀਜਨ ਕੰਸਨਟ੍ਰੇਟਰ ਦੀ ਵਰਤੋਂ ਕਰਨ ਲਈ ਵੀ ਕਿਹਾ, ਜੋ ਹਸਪਤਾਲਾਂ ਵਿਚ ਘੱਟ ਗੰਭੀਰ ਮਰੀਜ਼ਾਂ ਲਈ ਆਕਸੀਜਨ ਮੁਹੱਈਆ ਹੋਣ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਜਲੰਧਰ ਦੇ ਡੀ. ਸੀ. ਨੇ ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਡਿਪਟੀ ਕਮਿਸ਼ਨਰ ਨੇ ਓ. ਪੀ. ਡੀ. ਵਿਚ ਆਉਣ ਵਾਲੇ ਮਰੀਜ਼ਾਂ ਦੀ ਵੱਧ ਤੋਂ ਵੱਧ ਟੈਸਟਿੰਗ ਅਤੇ ਵੈਕਸੀਨੇਸ਼ਨ ਕਰਨ ਦੇ ਹੁਕਮ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸਿਰਫ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਈ ਜਾਵੇ। ਜੇ ਹਸਪਤਾਲਾਂ ਦੀ ਲੋੜ ਪੂਰੀ ਕਰਨ ਤੋਂ ਬਾਅਦ ਵੀ ਆਕਸੀਜਨ ਬਚਦੀ ਹੈ ਤਾਂ ਹੀ ਉਦਯੋਗਾਂ ਨੂੰ ਇਸ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਜ਼ਿਲ੍ਹੇ ਵਿਚ ਆਕਸੀਜਨ ਦੀ ਕਾਲਾਬਾਜ਼ਾਰੀ ਹੁੰਦੀ ਹੈ ਤਾਂ ਅਪਰਾਧੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਇਸ ਮੌਕੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ, ਏ. ਡੀ. ਸੀ. ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡੀ. ਆਈ. ਓ. ਰਾਕੇਸ਼ ਚੋਪੜਾ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ


shivani attri

Content Editor

Related News