ਜਲੰਧਰ ਜ਼ਿਲ੍ਹੇ ’ਚ ਸਾਰੇ 33 ਸੇਵਾ ਕੇਂਦਰਾਂ ’ਚ ਵੀ ਅੱਜ ਤੋਂ ਹੋਵੇਗੀ ਕੋਵਿਡ ਟੀਕਾਕਰਨ ਦੀ ਰਜਿਸਟਰੇਸ਼ਨ
Thursday, Mar 04, 2021 - 01:52 PM (IST)

ਜਲੰਧਰ (ਚੋਪੜਾ)–ਕੋਵਿਡ ਟੀਕਾਕਰਨ ਨੂੰ ਲੈ ਕੇ ਹੁਣ ਸੇਵਾ ਕੇਂਦਰਾਂ ਵਿਚ ਵੀ ਰਜਿਸਟ੍ਰੇਸ਼ਨ ਦੀ ਸਹੂਲਤ ਮਿਲੇਗੀ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ-ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਮਾਰਚ ਤੋਂ ਜ਼ਿਲ੍ਹੇ ਦੇ ਸਾਰੇ 33 ਸੇਵਾ ਕੇਂਦਰਾਂ ’ਤੇ ਕੋਵਿਡ-19 ਟੀਕਾਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਰਜਿਸਟ੍ਰੇਸ਼ਨ ਦੀ ਸਹੂਲਤ ਲਈ 30 ਰੁਪਏ ਦੀ ਫੀਸ ਲਈ ਜਾਵੇਗੀ ਪਰ ਇਸ ਸੇਵਾ ਨੂੰ ਪਾਉਣ ਲਈ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਆਧਾਰ ਕਾਰਡ, ਮੋਬਾਇਲ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕ 45 ਸਾਲ ਜਾਂ ਇਸ ਤੋਂ ਜ਼ਿਆਦਾ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਤੀਜੇ ਪੜਾਅ ਦੌਰਾਨ ਟੀਕਾਕਰਨ ਲਈ ਯੋਗ ਹਨ ਅਤੇ ਉਹ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ’ਤੇ ਜਾ ਕੇ ਟੀਕਾਕਰਨ ਲਈ ਬੁਕਿੰਗ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਚ ਟੀਕਾਕਰਨ ਰਜਿਸਟ੍ਰੇਸ਼ਨ ਇਕ ਓ. ਟੀ. ਪੀ. ਆਧਾਰਿਤ ਵਿਵਸਥਾ ਹੈ, ਜਿੱਥੇ ਹਰੇਕ ਬਿਨੈਕਾਰ ਦੇ ਮੋਬਾਇਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਉਨ੍ਹਾਂ ਨੇ ਨਿਰਧਾਰਿਤ ਉਮਰ ਵਰਗ ਅਤੇ ਸਹਿ-ਰੋਗਾਂ ਵਾਲੇ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਨਾਲ ਕੋਵਿਡ-19 ਦੇ ਬੁਰੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ