16 ਜਨਵਰੀ ਤੋਂ ਲੱਗੇਗੀ ਕੋਵਿਡ ਵੈਕਸੀਨ, ਡੀ. ਸੀ. ਵੱਲੋਂ ਲਿਆ ਗਿਆ ਤਿਆਰੀਆਂ ਦਾ ਜਾਇਜ਼ਾ

01/13/2021 1:38:13 PM

ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵੱਲੋਂ 16 ਜਨਵਰੀ ਸ਼ਨੀਵਾਰ ਤੋਂ ਲੱਗਣ ਵਾਲੀ ਕੋਵਿਡ ਵੈਕਸੀਨੇਸ਼ਨ ਦੇ ਸਬੰਧ ਵਿਚ ਸੈਸ਼ਨ ਸਾਈਟ ਸਿਵਲ ਹਸਪਤਾਲ ਕਪੂਰਥਲਾ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਵੈਕਸੀਨੇਸ਼ਨ ਪ੍ਰਕਿਰਿਆ ਦੀ ਵਿਸਥਾਰ ਨਾਲ ਜਾਣਕਾਰੀ ਲਈ ਗਈ। ਉਨ੍ਹਾਂ ਨੇ ਵੈਕਸੀਨ ਲਗਵਾਉਣ ਵਾਲੇ ਲਾਭਪਾਤਰੀਆਂ ਦੀ ਵੀ ਜਾਣਕਾਰੀ ਲਈ ਅਤੇ ਕਿਹਾ ਕਿ ਕੋਵਿਨ ਐਪ ਵਿਚ ਦਰਜ ਕੋਈ ਵੀ ਲਾਭਪਾਤਰੀ ਵਕਸੀਨ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵੱਲੋਂ ਐਂਟਰੈਸ ਪੁਆਇੰਟ, ਰਜਿਸਟ੍ਰੇਸ਼ਨ ਕਾਊਂਟਰ, ਵੈਕਸੀਨ ਰੂਮ, ਆਬਜ਼ਰਵੇਸ਼ਨ ਰੂਮ ਦਾ ਵੀ ਦੌਰਾ ਕੀਤਾ ਗਿਆ ਤੇ ਸੰਬੰਧਤ ਵੈਕਸੀਨੇਸ਼ਨ ਅਫ਼ਸਰਾਂ ਅਤੇ ਹੋਰ ਸਟਾਫ਼ ਨਾਲ ਗੱਲਬਾਤ ਵੀ ਕੀਤੀ ਗਈ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ 16 ਜਨਵਰੀ ਨੂੰ ਲਗੱਣ ਵਾਲੀ ਵੈਕਸੀਨ ਦੇ ਸੰਬੰਧ ਵਿਚ ਜ਼ਿਲ੍ਹੇ ਵਿਚ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਮੁਹਿੰਮ ਤਹਿਤ 3 ਦਿਨ ਯਾਨਿ ਕਿ 16 ਤੋਂ 18 ਜਨਵਰੀ ਤੱਕ ਲਗਭਗ 5000 ਲਾਭਪਾਤਰੀਆਂ (ਫਰੰਟਲਾਈਨ ਤੇ ਹੈਲਥ ਵਰਕਰ) ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਵਾਸਤੇ ਪੂਰੇ ਜ਼ਿਲੇ ਵਿਚ 10 ਸੈਸ਼ਨ ਸਾਈਟਸ ਬਣਾਈਆਂ ਗਈਆਂ ਹਨ ਤੇ ਹਰ ਸੈਸ਼ਨ ਸਾਈਟ ਅਤੇ ਵੈਕਸੀਨ ਦੇ ਸੰਬੰਧ ਵਿਚ ਸਾਰਾ ਜ਼ਰੂਰੀ ਲਾਜੀਸਟਿਕ ਮੌਜੂਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੈਕਸੀਨ ਦੇ ਸਬੰਧ ਵਿਚ ਸਟਾਫ ਦੀ ਟ੍ਰੇਨਿੰਗ ਵੀ ਹੋ ਚੁਕੀ ਹੈ । ਇਸ ਤੋਂ ਇਲਾਵਾ ਹਰ ਸੈਸ਼ਨ ਸਾਈਟ ਤੇ ਏ. ਈ. ਐੱਫ. ਆਈ. ਸੈਂਟਰ ਤੇ ਮੈਡੀਕਲ ਸਪੈਸ਼ਲਿਸਟ ਅਤੇ ਅਨੈਸਥੈਟਿਕ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ ਨੇ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਵਾਸਤੇ ਟੀਮਾਂ ਦੇ ਨਾਲ ਨਾਲ ਬੈਕਅਪ ਟੀਮਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੈਕਸੀਨ ਦੀ ਇਕ ਵਾਇਲ ਵਿਚ 10 ਡੋਜ ਹੋਣਗੀਆਂ ਜਿਨ੍ਹਾਂ ਨੂੰ 4 ਘੰਟੇ ਦੇ ਅੰਦਰ ਪ੍ਰਯੋਗ ਵਿਚ ਲਿਆਉਣਾ ਹੈ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਇੱਕ ਮੀਟਿੰਗ ਵੀ ਲਈ ਗਈ ਅਤੇ ਉਨ੍ਹਾਂ ਨੂੰ ਵੈਕਸੀਨੇਸ਼ਨ ਦੇ ਸੰਬੰਧ ਵਿਚ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸੁਰਿੰਦਰ ਮੱਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਡਾ. ਤਾਰਾ ਸਿੰਘ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News