ਕ੍ਰਾਈਮ ਬਰਾਂਚ ਨੇ ਚੋਰੀ ਦੇ ਵਾਹਨਾਂ ਸਣੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Wednesday, Apr 24, 2024 - 04:38 PM (IST)

ਕ੍ਰਾਈਮ ਬਰਾਂਚ ਨੇ ਚੋਰੀ ਦੇ ਵਾਹਨਾਂ ਸਣੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ (ਮਹੇਸ਼)- ਜਲੰਧਰ ਪੁਲਸ ਕਮਿਸ਼ਨਰੇਟ ਪੁਲਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਕ੍ਰਾਈਮ ਬਰਾਂਚ ਦੀ ਪੁਲਸ ਨੇ ਕ੍ਰਾਈਮ ਬਰਾਂਚ ਦੇ ਮੁਖੀ ਸੈਕਟਰ ਹਰਿੰਦਰ ਸਿੰਘ ਦੀ ਟੀਮ ਨੇ ਤਿੰਨ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਦਿਲਪ੍ਰੀਤ ਸਿੰਘ ਉਰਫ਼ ਦੀਪੂ ਪੁੱਤਰ ਵਰਜਿੰਦਰ ਸਿੰਘ ਵਾਸੀ 88/7 ਗੁਰਦੇਵ ਨਗਰ ਜਲੰਧਰ ਅਤੇ ਮਨਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਦਵਿੰਦਰ ਸਿੰਘ ਵਾਸੀ 227. ਹਰਨਾਮਦਾਸ ਪੁਰਾ ਜਲੰਧਰ, ਜੋਕਿ ਜੁਰਮਾਂ ਵਿਚ ਸ਼ਾਮਲ ਹਨ, ਜਲੰਧਰ ਦੇ ਜੇਲ੍ਹ ਚੌਂਕ ਨੇੜੇ ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਸਨ। 

ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਜਾਲ ਵਿਛਾਇਆ ਤਾਂ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀ. ਬੀ.08-ਈ. ਯੂ-5663 ਨਾਲ ਆਉਂਦੇ ਵੇਖਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਨੌਜਵਾਨ ਵਾਹਨ ਦੇ ਮਾਲਕ ਬਾਰੇ ਕੋਈ ਜਾਣਕਾਰੀ ਨਹੀਂ ਦੇ ਸਕੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਇਮੀਗ੍ਰੇਸ਼ਨ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਆਖੀ ਇਹ ਗੱਲ

ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਸਾਥੀ ਬੁੱਧ ਪ੍ਰਕਾਸ਼ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ 386ਬੀ ਮੋਹਨ ਵਿਹਾਰ ਲੱਧੇਵਾਲੀ ਜਲੰਧਰ ਵੀ ਉਨ੍ਹਾਂ ਨਾਲ ਵਾਹਨ ਚੋਰੀ ਕਰਨ ਵਿਚ ਸ਼ਾਮਲ ਸੀ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪੁਲਸ ਨੇ ਬੁੱਧ ਪ੍ਰਕਾਸ਼ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਐਕਟਿਵਾ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ. ਬੀ. 08-ਈ. ਡੀ.-3502 ਸੀ, ਬਰਾਮਦ ਕੀਤਾ, ਜਿਸ 'ਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ, ਜਿਸ 'ਤੇ ਰਜਿਸਟ੍ਰੇਸ਼ਨ ਨੰਬਰ ਪੀ. ਬੀ.08-ਈ ਡੀ-3534 ਲਿਖਿਆ ਹੋਇਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਚੋਰੀ ਦੀਆਂ ਕਈ ਵਾਰਦਾਤਾਂ ਵਿੱਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ ਅਤੇ 3-4 ਦਿਨ ਪਹਿਲਾਂ ਹੀ ਜਲੰਧਰ ਦੇ ਲਵਲੀ ਸਵੀਟਸ ਰੋਡ ’ਤੇ ਇਕ ਵਿਅਕਤੀ ਤੋਂ ਮੋਟਰਸਾਈਕਲ ਖੋਹਣ ਦੀ ਗੱਲ ਕਬੂਲੀ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਖ਼ਿਲਾਫ਼ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਐੱਫ਼. ਆਈ. ਆਰ. ਨੰਬਰ 34 ਮਿਤੀ 21-04-2024, ਅਧੀਨ 379ਬੀ,34,411 ਆਈ. ਪੀ. ਸੀ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਿੰਦਰ ਅਤੇ ਦਿਲਪ੍ਰੀਤ ਖ਼ਿਲਾਫ਼ ਪਹਿਲਾਂ ਵੀ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪਹਿਲਾਂ ਪੁੱਛਿਆ ਰਾਹ, ਫਿਰ ਕੁੜੀ ਨਾਲ ਕਰ ਗਏ ਵੱਡਾ ਕਾਂਡ, ਕੈਮਰੇ 'ਚ ਕੈਦ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Anuradha

Content Editor

Related News