1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ 2 ਨਸ਼ਾ ਸਮੱਗਲਰ
Friday, Jun 26, 2026 - 11:03 AM (IST)
ਜਲੰਧਰ (ਮਹੇਸ਼)-1 ਕਿੱਲੋ ਅਫ਼ੀਮ ਅਤੇ ਅੱਧਾ ਕਿੱਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰਾਂ ਨੂੰ ਕ੍ਰਾਈਮ ਬ੍ਰਾਂਚ ਕਮਿਸ਼ਨਰੇਟ ਪੁਲਸ ਜਲੰਧਰ ਨੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਇਲਾਕੇ ਵਰਿਆਣਾ ਮੋੜ ਤੋਂ ਲੈਦਰ ਕੰਪਲੈਕਸ ਨੂੰ ਜਾਂਦੀ ਸੜਕ ਤੋਂ ਕਾਬੂ ਕੀਤੇ ਗਏ ਉਕਤ ਨਸ਼ਾ ਸਮੱਗਲਰ ਬਿਨਾਂ ਨੰਬਰੀ ਐਕਟਿਵਾ ’ਤੇ ਸਵਾਰ ਸਨ ਅਤੇ ਸੰਤ ਨਿਰੰਕਾਰੀ ਭਵਨ ਤੋਂ ਥੋੜ੍ਹਾ ਪਿੱਛੇ ਸੜਕ ਕੰਢੇ ਖੜ੍ਹੇ ਸਨ।
ਕ੍ਰਾਈਮ ਬ੍ਰਾਂਚ ਦੇ ਇੰਚਾਰਜ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮਕਾਨ ਨੰਬਰ 149 ਟਰਾਂਸਫਾਰਮਰ ਵਾਲੀ ਗਲੀ ਰੋਜ਼ ਗਾਰਡਨ, ਪਿੰਡ ਨਾਹਲਾਂ ਜ਼ਿਲ੍ਹਾ ਜਲੰਧਰ ਅਤੇ ਭੁਪਿੰਦਰ ਸਿੰਘ ਉਰਫ਼ ਪ੍ਰੀਤ ਪੁੱਤਰ ਦਲਬੀਰ ਸਿੰਘ ਵਾਸੀ ਮਕਾਨ ਨੰਬਰ-10, ਨੇੜੇ ਪਟਵਾਰ ਸਕੂਲ, ਗੁਰੂ ਅਰਜਨ ਨਗਰ ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-ਸੀ, 18 ਤਹਿਤ ਐੱਫ਼. ਆਈ. ਆਰ. ਨੰਬਰ 156 ਦਰਜ ਕੀਤੀ ਗਈ ਹੈ। ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਾਇਆ ਜਾ ਸਕੇ ਕਿ ਉਹ ਇਸ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਕਦੋਂ ਤੋਂ ਅੰਜਾਮ ਦੇ ਰਹੇ ਸਨ ਅਤੇ ਇੰਨੀ ਵੱਡੀ ਮਾਤਰਾ ਵਿਚ ਅਫ਼ੀਮ ਅਤੇ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਸਨ। ਉਨ੍ਹਾਂ ਦੀ ਬਿਨਾਂ ਨੰਬਰੀ ਐਕਟਿਵਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।
ਇਹ ਵੀ ਪੜ੍ਹੋ: BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
