ਕ੍ਰਾਈਮ ਬ੍ਰਾਂਚ ਨੇ ਵੱਡੀ ਮਾਤਰਾ ''ਚ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, 5 ਗ੍ਰਿਫ਼ਤਾਰ, ਵਾਹਨ ਵੀ ਲਏ ਕਬਜ਼ੇ ''ਚ

01/05/2024 3:45:04 AM

ਜਲੰਧਰ (ਮਹੇਸ਼)- ਕ੍ਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਨੇ 5 ਸਮੱਗਲਰਾਂ ਨੂੰ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਹ ਸ਼ਰਾਬ 2 ਛੋਟੀਆਂ ਮਹਿੰਦਰਾ ਕੈਂਪਰ ਵਾਹਨਾਂ ’ਚ ਲੱਦੀ ਹੋਈ ਸੀ। ਕ੍ਰਾਈਮ ਬ੍ਰਾਂਚ ਵੱਲੋਂ ਦੋਵੇਂ ਵਾਹਨਾਂ ਤੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਦੇਰ ਰਾਤ ਤੱਕ ਜਾਂਚ ਕੀਤੀ ਜਾ ਰਹੀ ਸੀ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਸੀ। 

ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਰਾਮਦ ਸ਼ਰਾਬ ਦੀਆਂ ਪੇਟੀਆਂ ਦੀ ਗਿਣਤੀ 250 ਤੋਂ 300 ਦੇ ਦਰਮਿਆਨ ਦੱਸੀ ਜਾਂਦੀ ਹੈ ਤੇ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਦੀ ਸ਼ਰਾਬ ਵੀ ਇਸ ’ਚ ਸ਼ਾਮਲ ਹੈ। ਇਸ ਸਬੰਧੀ ਜਦੋਂ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸ. ਹਰਿੰਦਰ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਪਹਿਲਾਂ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ ਤੇ ਜਦੋਂ ਚੁੱਕਿਆ ਤਾਂ ਉਨ੍ਹਾਂ ਇਸ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਗ੍ਰਿਫਤਾਰ ਕੀਤੇ ਗਏ ਲੋਕਾਂ ਦੇ ਨਾਂ ਵੀ ਅਜੇ ਸਾਹਮਣੇ ਨਹੀਂ ਆਏ ਹਨ। ਉਧਰ, ਕ੍ਰਾਈਮ ਬਰਾਂਚ ਵੀ ਦੇਰ ਰਾਤ ਤੱਕ ਇਸ ਸਬੰਧੀ ਕੇਸ ਦਰਜ ਕਰਨ ਦੀ ਤਿਆਰੀ ਕਰ ਰਹੀ ਸੀ।

ਇਹ ਵੀ ਪੜ੍ਹੋ- ਮੋਹਾਲੀ 'ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ, ਇੱਕੋ ਛੱਤ ਹੇਠਾਂ ਮਿਲਣਗੀਆਂ ਰਜਿਸਟਰੀ ਦੀਆਂ ਸੇਵਾਵਾਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News